ਅਭਿਸ਼ੇਕ ਸ਼ਰਮਾ ਅਤੇ ਬਲਜੀਤ ਕੌਰ ਜੈੱਨ-ਜ਼ੀ ਦੇ ਅਸਲ ਰੋਲ ਮਾਡਲ: ਕੇਵਲ ਸਿੰਘ ਢਿੱਲੋਂ
ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ’ਤੇ ਭਾਰਤੀ ਕ੍ਰਿਕਟ ਅਤੇ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ, 3 ਅਕਤੂਬਰ 2026- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਏਸ਼ੀਅਨ ਗੇਮਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਜਿੱਤਣ ’ਤੇ ਭਾਰਤੀ ਕ੍ਰਿਕਟ ਟੀਮ ਅਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੇ ਫਾਈਨਲ ਵਿੱਚ ਪਾਕਿਸਤਾਨ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ।
ਢਿੱਲੋਂ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਟੀਮ ਦੀ 24 ਸਾਲਾ ਖਿਡਾਰਨ ਅਤੇ ਤਰਨਤਾਰਨ ਵਾਸੀ ਬਲਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ। ਅਭਿਸ਼ੇਕ ਸ਼ਰਮਾ ਅਤੇ ਬਲਜੀਤ ਕੌਰ ਵਰਗੇ ਨੌਜਵਾਨ ਖਿਡਾਰੀ ਜੈੱਨ-ਜ਼ੀ ਦੇ ਅਸਲ ਰੋਲ ਮਾਡਲ ਹਨ। ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਦਿੱਤਾ ਗਿਆ ਉਤਸ਼ਾਹ ਅੱਜ ਏਸ਼ੀਅਨ ਗੇਮਜ਼ ਵਰਗੇ ਵੱਡੇ ਮੰਚ ’ਤੇ ਨਜ਼ਰ ਆ ਰਿਹਾ ਹੈ। ‘ਖੇਲੋ ਇੰਡੀਆ’, ‘ਟਾਪਸ’ ਵਰਗੀਆਂ ਯੋਜਨਾਵਾਂ ਨੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
- Download Babushahi App
-
-