ਅਮਨਦੀਪ ਕੌਰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਚੁਣੇ ਗਏ
ਮਨਦੀਪ ਸਿੰਘ ਸਰਬਸੰਮਤੀ ਨਾਲ ਜਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਬਣੇ
ਰੋਹਿਤ ਗੁਪਤਾ
ਗੁਰਦਾਸਪੁਰ, 13 ਜੁਲਾਈ 2026- ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਗੁਰਦਸਾਪੁਰ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿੱਚ ਹੋਈ ਜ਼ਿਲ੍ਹਾ ਪ੍ਰੀਸ਼ਦ ਦੀ ਚੌਣ ਮੌਕੇ ਜਿਲ੍ਹਾ ਪ੍ਰੀਸ਼ਦ ਦੇ 25 ਮੈਂਬਰਾਂ ਵਿੱਚੋਂ 21 ਮੈਂਬਰ ਅਤੇ 11 ਬਲਾਕ ਸੰਮਤੀਆਂ ਦੇ ਚੇਅਰਮੈਨ ਮੌਜੂਦ ਸਨ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਜੋਨ ਨੰਬਰ 11 ਭੰਡਾਲ ਤੋਂ ਆਮ ਆਦਮੀ ਪਾਰਟੀ ਦੀ ਸ਼੍ਰੀਮਤੀ ਅਮਨਦੀਪ ਕੌਰ ਚੇਅਰਪਰਸਨ ਅਤੇ ਜੋਨ ਨੰਬਰ 10 ਨੌਸ਼ਹਿਰਾ ਮੱਝਾ ਸਿੰਘ ਤੋਂ ਆਮ ਆਦਮੀ ਪਾਰਟੀ ਦੇ ਮਨਦੀਪ ਸਿੰਘ ਵਾਈਸ ਚੇਅਰਮੈਨ ਚੁਣੇ ਗਏ। ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਉਪਰੰਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ, ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਜੋਬਨ ਰੰਧਾਵਾ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ, ਹਲਕਾ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ, ਹਲਕਾ ਕਾਦੀਆ ਤੋ ਹਲਕਾ ਇੰਚਾਰਜ ਗੁਰਇੱਕਬਾਲ ਸਿੰਘ, ਮੁਖਦੇਵ ਸਿੰਘ ਆਲੋਵਾਲ ਮੀਡੀਆ ਇੰਚਾਰਜ ਗੁਰਦਾਸਪੁਰ ਵਲੋਂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ।
- Download Babushahi App
-
-