ਅਲਵਰ ਦੀਆਂ ਸੰਗਤਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ SGPC ਨੂੰ ਦਿੱਤੀ ਨਕਦ ਰਾਸ਼ੀ
ਅੰਮ੍ਰਿਤਸਰ, 20 ਸਤੰਬਰ-
ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਬੀਤੇ ਕੱਲ੍ਹ ਅਲਵਰ ਰਾਜਿਸਥਾਨ ਦੀਆਂ ਸੰਗਤਾਂ ਵੱਲੋਂ ਨਕਦ ਰਾਸ਼ੀ, ਕਣਕ, ਆਟਾ, ਬਰਤਨ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ।
ਇਸ ਮੌਕੇ ਮੀਤ ਸਕੱਤਰ ਸ. ਸੁਖਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾਵਾਂ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਪੂਰਿਆਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਕਾਰਜ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਵੱਡਾ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਹੀ ਅਲਵਰ ਦੀਆਂ ਸੰਗਤਾਂ ਨੇ ਨਕਦ ਰਾਸ਼ੀ ਦੇ ਨਾਲ-ਨਾਲ ਹੋਰ ਰਸਦਾਂ ਵੀ ਭੇਟ ਕੀਤੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਬਲਵਿੰਦਰ ਸਿੰਘ, ਸ. ਜਸਬੀਰ ਸਿੰਘ, ਹੈੱਡ ਪ੍ਰਚਾਰਕ ਸ. ਜਗਦੇਵ ਸਿੰਘ, ਸ. ਹਰਜਿੰਦਰ ਸਿੰਘ ਪੱਟੀ, ਸ. ਯਾਦਵਿੰਦਰ ਸਿੰਘ ਸਮੇਤ ਅਲਵਰ ਦੀਆਂ ਸੰਗਤਾਂ ’ਚ ਸ. ਸਲੋਕ ਸਿੰਘ, ਸ. ਸਾਹੁਲ ਖਾਨ, ਸ. ਮੁਖ਼ਤਿਆਰ, ਸ. ਸੁਰਜੀਤ ਸਿੰਘ, ਸ. ਮਨਜੀਤ ਸਿੰਘ, ਸ. ਕਿਸ਼ਤ ਸਿੰਘ, ਸ. ਗੁਰਮੀਤ ਸਿੰਘ, ਸ. ਲਖਮੀਰ ਸਿੰਘ, ਸ. ਰਾਜਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਅਮਰੀਕ ਸਿੰਘ ਤੇ ਸੰਗਤਾਂ ਮੌਜੂਦ ਸਨ।