ਅੰਮ੍ਰਿਤਸਰ ਜੇਲ੍ਹ ਤੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪਹਿਲੀ ਤਸਵੀਰ ਆਈ ਸਾਹਮਣੇ
Ravi Jakhu
ਅੰਮ੍ਰਿਤਸਰ, 23 ਅਪ੍ਰੈਲ, 2026
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਲਾਲਜੀਤ ਸਿੰਘ ਭੁੱਲਰ ਦੀ ਅੰਮ੍ਰਿਤਸਰ ਜੇਲ੍ਹ ਤੋਂ ਪਹਿਲੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ। ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਭੁੱਲਰ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਬੰਦ ਹਨ। ਖੁਦਕੁਸ਼ੀ ਮਾਮਲੇ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਹੁਣ ਜੇਲ੍ਹ ਤੋਂ ਆਈ ਤਸਵੀਰ ਨੇ ਇਸ ਪੂਰੇ ਘਟਨਾਕ੍ਰਮ ਨੂੰ ਮੁੜ ਸੁਰਖੀਆਂ ਵਿੱਚ ਲਿਆ ਦਿੱਤਾ ਹੈ।
Click to Follow Babushahi Facebook page →