ਅੰਮ੍ਰਿਤਸਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ
ਅੰਮ੍ਰਿਤਸਰ, 22 ਮਈ 2025 - ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਗੇਟ ਬਾਹਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਭਿਆਨਕ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਸਥਿਤੀ ਹੋਰ ਵੀ ਵਿਗੜ ਗਈ ਜਦੋਂ ਕੁਝ ਕਿਸਾਨ ਟਰੈਕਟਰਾਂ ਨਾਲ ਮੌਕੇ 'ਤੇ ਪਹੁੰਚੇ।
ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ, ਅਤੇ ਦੋਸ਼ ਹਨ ਕਿ ਕੁਝ ਕਿਸਾਨਾਂ ਨੇ ਟਰੈਕਟਰਾਂ ਨਾਲ ਕਈ ਲੋਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਘਟਨਾ ਤੋਂ ਬਾਅਦ, ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ, ਅਤੇ ਪ੍ਰਸ਼ਾਸਨ ਸਥਿਤੀ ਨੂੰ ਕਾਬੂ ਕਰਨ ਲਈ ਚੌਕਸ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।