ਅੰਮ੍ਰਿਤਸਰ ਹਵਾਈ ਅੱਡੇ 'ਤੇ ਅਚਾਨਕ ਪੈ ਗਿਆ ਰੌਲਾ, 7 ਉਡਾਣਾਂ ਹੋਈਆਂ ਪ੍ਰਭਾਵਿਤ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 07 ਸਤੰਬਰ — ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ਨੇੜੇ ਬੀਤੀ ਰਾਤ ਲਗਭਗ 10 ਵਜੇ 2 ਤੋਂ 4 ਸ਼ੱਕੀ ਡਰੋਨ ਦੇਖੇ ਜਾਣ ਤੋਂ ਬਾਅਦ ਹਵਾਈ ਅੱਡਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸ਼ੱਕੀ ਗਤੀਵਿਧੀ ਦੀ ਜਾਣਕਾਰੀ ਮਿਲਦੇ ਹੀ ਏਅਰ ਟ੍ਰੈਫਿਕ ਕੰਟਰੋਲ (ATC) ਨੇ ਤੁਰੰਤ ਅਲਰਟ ਜਾਰੀ ਕਰਦਿਆਂ ਸੁਰੱਖਿਆ ਇੰਤਜ਼ਾਮਾਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ।
ਇਸ ਘਟਨਾ ਕਾਰਨ ਹਵਾਈ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਅਤੇ ਅੰਮ੍ਰਿਤਸਰ ਉਤਰਨ ਵਾਲੀਆਂ 7 ਉਡਾਣਾਂ ਨੂੰ ਤੁਰੰਤ ਦਿੱਲੀ ਅਤੇ ਚੰਡੀਗੜ੍ਹ ਵੱਲ ਡਾਇਵਰਟ ਕਰਨਾ ਪਿਆ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।
ਘਟਨਾ ਤੋਂ ਬਾਅਦ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF), ਪੰਜਾਬ ਪੁਲਿਸ ਅਤੇ ਹੋਰ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਡਰੋਨ ਕਿਸ ਮਕਸਦ ਨਾਲ ਉਡਾਏ ਗਏ ਸਨ ਅਤੇ ਇਨ੍ਹਾਂ ਨੂੰ ਕੌਣ ਚਲਾ ਰਿਹਾ ਸੀ। ਸਰਹੱਦੀ ਖੇਤਰ ਦੇ ਐਨੇ ਅਹਿਮ ਹਵਾਈ ਅੱਡੇ 'ਤੇ ਹੋਈ ਇਸ ਸੁਰੱਖਿਆ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਏਜੰਸੀਆਂ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-