ਆਈ.ਏ.ਐਸ ਅਫਸਰ ਹਰਪ੍ਰੀਤ ਸਿੰਘ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਅਸ਼ੋਕ ਵਰਮਾ
ਬਰਨਾਲਾ, 22 ਜਨਵਰੀ 2026 : ਸਾਲ 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਅੱਜ ਬਰਨਾਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ੍ਰੀ ਟੀ ਬੈਨਿਥ ਦੀ ਥਾਂ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਵਧੀਕ ਸਕੱਤਰ ਮਾਲ ਅਤੇ ਪੁਨਰਵਾਸ ਵਜੋਂ ਹੋਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਬਰਨਾਲਾ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ।
ਸ੍ਰੀ ਹਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕ ਪੱਖੀ ਕੰਮਾਂ ਨੂੰ ਸੁਚੱਜੇ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਤਰਜੀਹ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਥਾਪਰ ਯੂਨੀਵਰਸਿਟੀ ਤੋਂ ਬੀ ਈ ਕੀਤੀ ਅਤੇ ਫੇਰ ਐਮ ਏ ਅਤੇ ਐਲ ਐਲ ਐਮ ਪੜ੍ਹੇ ਨੇ ।
ਅੱਜ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸੁਪਤਨੀ ਡਾ. ਹਰਨੂਰ ਕੌਰ ਢਿੱਲੋਂ ਪੀ ਸੀ ਐੱਸ, ਸਪੁੱਤਰ ਅਤੇ ਹੋਰ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।
ਇਸ ਮੌਕੇ ਏ.ਡੀ.ਸੀ ਅਮਿਤ ਬੈਂਬੀ, ਉੱਪ ਮੰਡਲ ਮਜਿਸਟ੍ਰੇਟ ਤਪਾ ਆਯੁਸ਼ ਗੋਇਲ, ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਡਾ ਅਜੀਤ ਪਾਲ ਸਿੰਘ, ਉੱਪ ਮੰਡਲ ਮਜਿਸਟ੍ਰੇਟ ਮਹਿਲ ਕਲਾਂ ਬੇਅੰਤ ਸਿੰਘ, ਐੱਸ ਪੀ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ।