ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਰਿਕਾਰਡ ਤੋੜੇ
ਜਸਮੀਨ ਕੌਰ ਨੇ 98.40% ਅੰਕ(ਪਹਿਲਾ), ਹਰਿਤੀ ਸਿੰਗਲਾ ਅਤੇ ਮਨਵੀਰ ਸਿੰਘ ਨੇ 98% ਅੰਕ (ਦੂਜਾ), ਅਭਿਨੂਰ ਕੌਰ ਨੇ 97.60% ਅੰਕ(ਤੀਜਾ) ਪ੍ਰਾਪਤ ਕਰਕੇ ਪਿਛਲੇ ਸਾਰੇ ਸਾਲਾਂ ਦੇ ਰਿਕਾਰਡ ਨੂੰ ਪਾਈ ਮਾਤ
ਅਸ਼ੋਕ ਵਰਮਾ
ਭਗਤਾ ਭਾਈ, 16 ਅਪ੍ਰੈਲ 2026 :ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਇਲਾਕੇ ਦੀ ਇੱਕ ਅਜਿਹੀ ਨਾਮਵਰ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰਦੇ ਹਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਦਸਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਮਾਤ ਪਾ ਦਿੱਤੀ ਹੈ। ਸਕੂਲ ਅਨੁਸਾਰ ਇਸ ਸਾਲ ਦਸਵੀਂ ਜਮਾਤ ਦੇ 154 ਵਿਦਿਆਰਥੀਆਂ ਨੇ 100% ਨਤੀਜਾ ਦਿੱਤਾ ਹੈ। ਇਸ ਪ੍ਰੀਖਿਆ ਵਿੱਚੋਂ ਹੋਣਹਾਰ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਜੀਦਾ ਨੇ 98.40% ਅੰਕ ਪ੍ਰਾਪਤ ਕਰਕੇ ਪਹਿਲਾ, ਹਰਿਤੀ ਸਿੰਗਲਾ ਪੁੱਤਰੀ ਨਵੀਨ ਕੁਮਾਰ ਵਾਸੀ ਭਗਤਾ ਭਾਈ ਅਤੇ ਮਨਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਲਾ ਨੇ 98% ਅੰਕ ਪ੍ਰਾਪਤ ਕਰਕੇ ਦੂਜਾ , ਅਭਿਨੂਰ ਕੌਰ ਪੁੱਤਰੀ ਬਲਵੰਤ ਸਿੰਘ ਵਾਸੀ ਕੋਠੇ ਮਹਿਲਰ ਫਤਹਿਗੜ੍ਹ ਨੇ 97.60% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਦੇ ਸੰਸਥਾ ਦਾ ਨਾਮ ਚਮਕਾਇਆ ਹੈ।ਜਿਕਰਯੋਗ ਹੈ ਕਿ 9 ਵਿਦਿਆਰਥੀਆਂ ਨੇ 95% ਤੋਂ ਉਪਰ ਅੰਕ ਪ੍ਰਾਪਤ ਕੀਤੇ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਦਸਵੀਂ ਜਮਾਤ ਦੇ 154 ਵਿਦਿਆਰਥੀਆਂ ਵਿੱਚੋਂ 87 ਵਿਦਿਆਰਥੀਆਂ ਨੇ ਪੰਜਾਬੀ, 28 ਵਿਦਿਆਰਥੀਆਂ ਨੇ ਸੋਸ਼ਲ ਸਾਇੰਸ ,21 ਵਿਦਿਆਰਥੀਆਂ ਨੇ ਅੰਗਰੇਜ਼ੀ, , 18 ਵਿਦਿਆਰਥੀਆਂ ਨੇ ਸਾਇੰਸ , 11 ਵਿਦਿਆਰਥੀਆਂ ਨੇ ਗਣਿਤ, 32 ਵਿਦਿਆਰਥੀਆਂ ਨੇ ਆਈ. ਟੀ. ਅਤੇ 10 ਵਿਦਿਆਰਥੀਆਂ ਨੇ ਹਿੰਦੀ ਨੇ ਵਿਸ਼ੇ ਵਿੱਚੋਂ 90% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ, ਮਾਪਿਆਂ ਅਤੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ। ਵਿਸ਼ਾ ਵਾਰ ਨਤੀਜੇੇ ਦੀ ਪੜਚੋਲ ਅਨੁਸਾਰ ਜਾਵੇ ਪੰਜਾਬੀ ਵਿਸ਼ੇ ਵਿੱਚੋਂ 10 ਵਿਦਿਆਰਥੀਆਂ ਨੇ 100/100 ਅੰਕ , ਸਾਇੰਸ ਵਿਸ਼ੇ ਵਿੱਚੋਂ 3 ਵਿਦਿਆਰਥੀਆਂ 99/100 ਅੰਕ, ਸੋਸ਼ਲ ਸਾਇੰਸ ਵਿਸ਼ੇ ਵਿੱਚੋਂ 3 ਵਿਦਿਆਰਥੀਆਂ 99/100 ਅੰਕ , ਹਿੰਦੀ ਵਿਸ਼ੇ ਵਿੱਚੋਂ 1 ਵਿਦਿਆਰਥੀ 98/100 ਅੰਕ, ਅੰਗਰੇਜ਼ੀ ਵਿਸ਼ੇ ਵਿੱਚੋਂ 5 ਵਿਦਿਆਰਥੀਆਂ ਨੇ 97/100 ਅੰਕ, ਗਣਿਤ ਵਿਸ਼ੇ ਵਿੱਚੋਂ 1 ਵਿਦਿਆਰਥੀ ਨੇ 97/100 ਅੰਕ , ਆਈ.ਟੀ. ਵਿਸ਼ੇ ਵਿੱਚੋਂ 8 ਵਿਦਿਆਰਥੀ ਨੇ 97/100 ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਨੂੰ ਚਾਰ ਚੰਦ ਲਗਾਏ ਹਨ।

ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੀ ਰਿਕਾਰਡ ਤੋੜ ਸਫ਼ਲਤਾ ਪ੍ਰਾਪਤ ਕਰਨ ਤੇ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰਾਂ ਸਖਤ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ।ਸ੍ਰੀ ਬਾਂਸਲ ਜੀ ਨੇ ਅਧਿਆਪਕ ਸਾਹਿਬਾਨਾਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਵਡਿਆਈ ਕਰਦੇ ਹੋਏ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ ਅਤੇ ਇਸ ਖੁਸ਼ੀ ਵਿੱਚ ਸ਼ਨੀਵਾਰ ਦੀ ਛੁੱਟੀ ਦਾ ਐਲਾਨ ਕੀਤਾ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ ਢਿੱਲੋਂ (ਵਾਈਸ ਚੇਅਰਮੈਨ) , ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਪਿੰ੍ਰਸੀਪਲ ਸਾਹਿਬ , ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।
Click to Follow Babushahi Facebook page →