ਆਕਸਫ਼ੋਰਡ ਸਕੂਲ ਭਗਤਾ ਭਾਈ ਵਿਖੇ ਧੂਮ-ਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਅਸ਼ੋਕ ਵਰਮਾ
ਭਗਤਾ ਭਾਈ, 15 ਅਗਸਤ 2025:‘ਦ ਆਕਸਫ਼ੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਹਰ ਖਾਸ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ। ਇਸ ਸੰਸਥਾ ਦੇ ਵਿਹੜੇ ਵਿੱਚ ਜਨਮ ਅਸ਼ਟਮੀ ਨੂੰ ਵੀ ਬੜੀ ਧੂਮ-ਧਾਮ ਅਤੇ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਹ ਪਵਿੱਤਰ ਤਿਉਹਾਰ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹੁੰਦਾ ਹੈ। ਨਰਸਰੀ ਤੋਂ ਤੀਸਰੀਂ ਜਮਾਤ ਦੇ ਨੰਨੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਜੀ, ਰਾਧਾ ਜੀ ਅਤੇ ਸੁਦਾਮਾ ਜੀ ਦੀ ਪੁਸ਼ਾਕ ਵਿੱਚ ਸੁੰਦਰ ਲੱਗ ਰਹੇ ਸਨ। ਸਕੂਲ ਦੇ ਵਿਦਿਆਰਥੀਆਂ ਨੇ ਭਿੰਨ- ਭਿੰਨ ਸਾਂਸਕ੍ਰਿਤਿਕ ਪ੍ਰਦਰਸ਼ਨਾਂ ਰਾਹੀਂ ਭਗਵਾਨ ਕ੍ਰਿਸ਼ਨ ਦੀ ਜੀਵਨੀ ਤੇ ਉਪਦੇਸ਼ਾਂ ਨੂੰ ਦਰਸਾਇਆ ।
ਦੂਸਰੀਂ ਅਤੇ ਤੀਸਰੀਂ ਜਮਾਤ ਦੇ ਵਿਦਿਆਰਥੀਆਂ ਨੇ ਡਾਂਡੀਆ ਪੇਸ਼ ਕੀਤਾ।ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਮਟਕੀ ਡੈਕੋਰੇਸ਼ਨ , ਬੰਸੁਰੀ ਡੈਕੋਰੇਸ਼ਨ, ਮੁਕਟ ਮੇਕਿੰਗ ਮੁਕਾਬਲੇ ਆਦਿ ਵੀ ਕਰਵਾਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਅਤੇ ਬੱਚਿਆ ਦੇ ਪ੍ਰਦਰਸ਼ਨਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ ਸਿੱਖਿਆ ਉੱਤੇ ਚਲਣ ਦੀ ਪ੍ਰੇਰਨਾ ਦਿੱਤੀ ।ਉਨ੍ਹਾਂ ਨੇ ਕਿਹਾ ਕਿ ਅਸਲ ਸਿੱਖਿਆ ,ਇਹ ਹੈ ਕਿ ਅਸੀਂ ਸੱਚ ਅਤੇ ਨਿਆਂ ਦੇ ਰਾਹ ਤੇ ਚੱਲੀਏ । ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।