ਆਜ਼ਾਦੀ ਦਿਹਾੜੇ 'ਤੇ ਨਹੀਂ ਖੁੱਲ੍ਹਣਗੇ ਬੋਤਲਾਂ ਦੇ ਡੱਟ! ਪੜ੍ਹੋ ਪੂਰੀ ਖ਼ਬਰ
ਮਾਲੇਰਕੋਟਲਾ 5 ਅਗਸਤ 2025 : ਜ਼ਿਲਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ 15 ਅਗਸਤ ( ਦਿਨ ਸ਼ੁੱਕਰਵਾਰ) ਨੂੰ ਆਜ਼ਾਦੀ ਦਿਵਸ ਮੌਕੇ ਡਰਾਈ ਡੇਅ ("Dry Day") ਘੋਸ਼ਿਤ ਕੀਤਾ ਹੈ।
ਡਰਾਈ ਡੇ ਦੌਰਾਨ ਕਿਸੇ ਹੋਟਲ, ਅਹਾਤੇ, ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ), ਦੁਕਾਨ ਜਾਂ ਕਿਸੇ ਹੋਰ ਜਗ੍ਹਾ, ਜਨਤਕ ਜਾਂ ਨਿੱਜੀ, ਕੋਈ ਵੀ ਧਾਰਮਿਕ ਖ਼ਾਮੀ ਜਾਂ ਨਸ਼ਾ ਕਰਨ ਵਾਲੀ ਸ਼ਰਾਬ ਜਾਂ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾਵੇਗਾ। ਇਹਨਾਂ ਹੁਕਮਾਂ ਤਹਿਤ ਕਿਸੇ ਵੀ ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਪਰੋਸਣ ਵਾਲੇ ਹੋਰ ਅਦਾਰਿਆਂ ਨੂੰ ਕਿਸੇ ਨੂੰ ਵੀ ਸ਼ਰਾਬ ਵੇਚਣ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਸੁਤੰਤਰਤਾ ਦਿਵਸ ਦਾ ਸਮਾਗਮ ਪੂਰੇ ਭਾਰਤ ਵਿੱਚ ਬੜੀ ਧੂਮ- ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ- ਝਗੜਾ ਕਰਨ ਕਰਕੇ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਇਸ ਲਈ ਅਮਨ- ਕਾਨੂੰਨ ਨੂੰ ਬਣਾਏ ਰੱਖਣ ਲਈ ਡਰਾਏ ਡੇਅ ਦੌਰਾਨ ਕਲੱਬਾਂ, ਸਟਾਰ ਹੋਟਲ, ਰੈਸਟੋਰੈਂਟ ਆਦਿ ਅਤੇ ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾਂਦੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ ਨੂੰ ਵੀ ਇਸ ਦਿਨ ਸ਼ਰਾਬ ਦੀ ਵਿਕਰੀ/ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।