ਆਪ ਨੇ ਗੁਰਮੀਤ ਬਾਜਵਾ ਨੂੰ ਹਲਕਾ ਫਤਿਹਗੜ੍ਹ ਸਾਹਿਬ ਦਾ ਸੰਗਠਨ ਇੰਚਾਰਜ ਲਾਇਆ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 28 ਜੂਨ 2025: ਆਮ ਆਦਮੀ ਪਾਰਟੀ ਵੱਲੋਂ ਗੁਰਮੀਤ ਸਿੰਘ ਬਾਜਵਾ ਨੂੰ ਹਲਕਾ ਫਤਿਹਗੜ੍ਹ ਸਾਹਿਬ ਦਾ ਸੰਗਠਨ ਇੰਚਾਰਜ ਲਗਾਇਆ ਗਿਆ ਹੈ। ਇਸ ਮੌਕੇ ਤੇ ਮਾਰਕੀਟ ਕਮੇਟੀ ਸਰਹਿੰਦ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁਖ ਬੁਲਾਰੇ ਅਤੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਨਵ ਨਿਯੁਕਤ ਸੰਗਠਨ ਇੰਚਾਰਜ ਗੁਰਮੀਤ ਸਿੰਘ ਬਾਜਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ ਜਿਸ ਦੇ ਵਿੱਚ ਕੰਮ ਕਰਨ ਵਾਲੇ ਹਰ ਵਰਕਰ ਦੀ ਕਦਰ ਕੀਤੀ ਜਾਂਦੀ ਹੈ।
ਇਸ ਮੌਕੇ ਤੇ ਨਵ ਨਿਯੁਕਤ ਸੰਗਠਨ ਇੰਚਾਰਜ ਗੁਰਮੀਤ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਕਰਕੇ ਕੰਮ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਜਰਨੈਲ ਸਿੰਘ ਡਡਹੇੜੀ, ਰਮਨਜੀਤ ਸਿੰਘ ਡਡਹੇੜੀ, ਤਰਨਪਾਲ ਸਿੰਘ ਢਿੱਲੋਂ ਨੇ ਵੀ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਸਮੇਂ ਸਮੇਂ ਤੇ ਵਲੰਟੀਅਰਜ਼ ਨੂੰ ੳਹਨਾਂ ਦੇ ਕੰਮ ਕਾਰ ਕਰਨ ਅਤੇ ਕਰਵਾਉਣ ਦੇ ਢੰਗ ਪਰਖਕੇ ਜ਼ਿਮੇਵਾਰੀ ਸੌਂਪਦੀ ਹੈ।