ਇੰਟਰਨੈਸ਼ਨਲ ਕ੍ਰਿਕਟਰ ਯੁਵਰਾਜ ਸਿੰਘ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸਨਮਾਨਿਤ
ਸਮਾਗਮ ਦੌਰਾਨ ਯੁਵਰਾਜ ਸਿੰਘ ਦੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸਜ਼ਾਈ ਦਸਤਾਰ
ਇਸਮਾਈਲ ਏਸ਼ੀਆ
ਮਾਲੇਰਕੋਟਲਾ 24 ਮਈ 2025 : ਇੰਟਰਨੈਸ਼ਨਲ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸਮੇਂ ਸਮੇਂ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸ੍ਰੀ ਮਾਨ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆ ਦੀ ਪਹਿਲੀ ਬਰਸੀ ਸਮਾਗਮ ਦੌਰਾਨ ਇੰਟਰਨੈਸ਼ਨਲ ਕ੍ਰਿਕਟਰ ਯੁਵਰਾਜ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਜਿਸ ਦੌਰਾਨ ਯੁਵਰਾਜ ਸਿੰਘ ਨੇ ਦਸਤਾਰ ਸਜਾਉਣ ਦੀ ਇੱਛਾ ਪ੍ਰਗਟ ਕੀਤੀ ਉਪਰੰਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ ਤੇ ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ ਨੇ ਦੇ ਉੱਦਮ ਨਾਲ ਦਸਤਾਰ ਸਜਾਈ ਗਈ। ਉਪਰੰਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਜਿਸ ਕਾਰਜ ਦੀ ਅਸਥਾਨ ਦੇ ਮੁੱਖ ਸੇਵਾਦਾਰ ਬੀਬਾ ਕੁਲਵਿੰਦਰ ਕੌਰ ਤੇ ਸੰਗਤਾਂ ਨੇ ਖੂਬ ਸ਼ਲਾਘਾ ਕੀਤੀ। ਇਸ ਮੌਕੇ ਯੁਵਰਾਜ ਸਿੰਘ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਯਾਦਗਾਰੀ ਸਨਮਾਨ ਚਿੰਨ੍ਹ ਤੇ ਦਸਤਾਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ.ਮਨਦੀਪ ਸਿੰਘ ਖੁਰਦ ਨੇ ਯੁਵਰਾਜ ਸਿੰਘ ਤੇ ਪੰਜਾਬ ਦੇ ਨੌਜਵਾਨਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਦਸਤਾਰ ਸਾਡੇ ਗੁਰੂ ਸਾਹਿਬਾਨ ਵੱਲੋਂ ਬਖਸ਼ਿਆ ਅਨਮੋਲ ਤਾਜ ਹੈ ਇਸ ਲਈ ਨੌਜਵਾਨਾ ਨੂੰ ਬੇਨਤੀ ਕੀਤੀ ਕਿ ਸ਼ਾਬਤ ਸੂਰਤ ਹੋਕੇ ਦਸਤਾਰਾਂ ਸਜਾਈਏ ਤੇ ਆਪਣੇ ਗੁਰੂਆਂ ਦੇ ਚਲਾਏ ਪੂਰਨਿਆਂ ਤੇ ਚੱਲਣ ਦਾ ਯਤਨ ਕਰੀਏ।ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਗੁਰਵਿੰਦਰ ਸਿੰਘ ਲਵਲੀ, ਜੁਝਾਰ ਸਿੰਘ ਕਾਲਾਝਾੜ, ਸਤਨਾਮ ਸਿੰਘ ਪੰਜਾਬੀ ਲੋਕ ਗਾਇਕ, ਐਡਵੋਕੇਟ ਅਮਨਦੀਪ ਸਿੰਘ ਅਮਰਗੜ,ਧਰਮਪ੍ਰੀਤ ਸਿੰਘ ਦੁੱਲਮਾ, ਮਨਜੀਤ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।