ਇੰਸਪੈਕਟਰ ਵਿਜੀਲੈਂਸ ਨਗਿੰਦਰ ਸਿੰਘ ਬਰਾੜ ਨੂੰ ਸਦਮਾ - ਪਿਤਾ ਦਾ ਦੇਹਾਂਤ
ਅਸ਼ੋਕ ਵਰਮਾ
ਬਠਿੰਡਾ, 13 ਮਈ 2025: ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਨਗਿੰਦਰ ਸਿੰਘ ਬਰਾੜ ਨੂੰ ਲੰਘੇ ਦਿਨ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਪ੍ਰੋ. ਬਸੰਤ ਸਿੰਘ ਬਰਾੜ 84 ਵਰ੍ਹਿਆਂ ਦੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਬਹੁਤ ਹੀ ਨਿੱਘੇ ਸੁਭਾਅ ਦੇ ਮਾਲਕ ਪ੍ਰੋ. ਬਸੰਤ ਸਿੰਘ ਬਰਾੜ ਸਿਰਸਾ ਜ਼ਿਲ੍ਹੇ ਦੇ ਪਿੰਡ ਰਘੁਆਣਾ ਦੇ ਜੰਮਪਲ ਸਨ, ਜਿਨ੍ਹਾਂ ਨੇ ਲੰਮਾ ਸਮਾਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੜ੍ਹਾਇਆ ਸੀ ਅਤੇ ਉਨ੍ਹਾਂ ਦੇ ਪੜ੍ਹਾਏ ਵਿਦਿਆਰਥੀ ਅੱਜ ਉਚ ਅਹੁੱਦਿਆਂ ‘ਤੇ ਕੰਮ ਕਰ ਰਹੇ ਹਨ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਰੰਧਾਵਾਂ ਤੋਂ ਇਲਾਵਾ ਰਿਸ਼ਤੇਦਾਰ, ਦੋਸਤ, ਮਿੱਤਰ, ਸਨੇਹੀਆਂ ਅਤੇ ਵੱਖ-ਵੱਖ ਵਿਭਾਗਾਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਰਾੜ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਪ੍ਰੋ. ਬਸੰਤ ਸਿੰਘ ਦੇ ਤੁਰ ਜਾਣ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ। ਬਰਾੜ ਪਰਿਵਾਰ ਦੇ ਦੁੱਖ 'ਚ ਸ਼ਰੀਕ ਹੁੰਦਿਆਂ ਹਰਪ੍ਰੀਤ ਸਿੰਘ ਐੱਸ. ਐੱਸ. ਪੀ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ, ਵਿਧਾਇਕ ਬਠਿੰਡਾ ਦਿਹਾਤੀ ਇੰਜ. ਅਮਿਤ ਰਤਨ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਐਡਵੋਕੇਟ ਰਾਜਨ ਗਰਗ, ਡੀ.ਐੱਸ.ਪੀ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਸੰਦੀਪ ਸਿੰਘ ਚਾਹਲ, ਹਰਬੰਸ ਸਿੰਘ ਡੀ. ਐੱਸ. ਪੀ. ਸਿਟੀ-1 ਬਠਿੰਡਾ, ਪਰਮਿੰਦਰ ਸਿੰਘ ਡੀ.ਐੱਸ. ਪੀ.ਸੀ.ਆਈ.ਡੀ ਬਠਿੰਡਾ, ਵਿਵੇਕ ਗਰਗ ਵਿੱਕੀ ਕੌਂਸਲਰ ਆਦਿ ਹੋਰ ਸ਼ਖ਼ਸੀਅਤਾਂ ਨੇ ਇੰਸਪੈਕਟਰ ਨਗਿੰਦਰ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ ਹੈ।