ਉੱਤਰਾਖੰਡ : ਸ਼ਰਧਾਲੂਆਂ ਨਾਲ ਭਰੀ ਬੱਸ ਪੁਲ ਤੋਂ ਖੱਡ 'ਚ ਡਿੱਗੀ, 8 ਦੀ ਦਰਦਨਾਕ ਮੌਤ, 20 ਜ਼ਖ਼ਮੀ
ਬਾਬੂਸ਼ਾਹੀ ਬਿਊਰੋ
ਰਿਸ਼ੀਕੇਸ਼, 17 ਨਵੰਬਰ, 2026 : ਉੱਤਰਾਖੰਡ ਦੇ ਟਿਹਰੀ ਜ਼ਿਲ੍ਹੇ ਅਧੀਨ ਪੈਂਦੇ ਰਿਸ਼ੀਕੇਸ਼ ਦੇ ਮੁਨੀ ਕੀ ਰੇਤੀ ਥਾਣਾ ਖੇਤਰ ਦੇ ਗੁਲਰ ਬਾਜ਼ਾਰ ਨੇੜੇ ਅੱਜ ਸਵੇਰੇ ਇੱਕ ਸੜਕ ਹਾਦਸਾ ਵਾਪਰ ਗਿਆ। ਕਰੀਬ 35 ਸ਼ਰਧਾਲੂਆਂ ਨੂੰ ਲੈ ਕੇ ਹਰਿਦੁਆਰ ਤੋਂ ਬਦਰੀਨਾਥ ਜਾ ਰਹੀ ਇੱਕ ਯਾਤਰੀ ਬੱਸ ਅਚਾਨਕ ਸੰਤੁਲਨ ਵਿਗੜਨ ਕਾਰਨ ਪੁਲ ਤੋਂ ਲਗਭਗ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।
ਇਸ ਦਰਦਨਾਕ ਹਾਦਸੇ ਵਿੱਚ 8 ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ 20 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ ਅਤੇ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ, ਜਿਸ ਕਾਰਨ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ।
- Download Babushahi App
-
-