ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਕਾਹਨੂੰਵਾਨ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਨਾਲ ਮੀਟਿੰਗ
ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਕੀਤੀ ਵਿਚਾਰ ਚਰਚਾ
ਰੋਹਿਤ ਗੁਪਤਾ
ਕਾਦੀਆਂ/ਗੁਰਦਾਸਪਰ, 16 ਫਰਵਰੀ
ਹਲਕਾ ਇੰਚਾਰਜ ਕਾਦੀਆਂ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਬਲਾਕ ਕਾਹਨੂੰਵਾਨ ਵਿਖੇ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਵਿਸ਼ੇਸ਼ ਮਟਿੰਗ ਕੀਤੀ ਗਈ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੜਕਾਂ, ਨਿਕਾਸੀ ਪ੍ਰਬੰਧ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਵਰਗੇ ਮੁੱਦਿਆਂ ‘ਤੇ ਗੰਭੀਰ ਚਰਚਾ ਹੋਈ ਅਤੇ ਤੁਰੰਤ ਕਾਰਵਾਈ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਾਦੀਆਂ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਅੰਦਰ ਬੁਨਿਆਦੀ ਢਾਂਚੇ ਅਤੇ ਬਿਹਤਰ ਸਹੂਲਤਾਂ ਨਾਲ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਹਲਕੇ ਦੇ ਚਹੁਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਾਦੀਆਂ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਕਰਵਾਏ ਗਏ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।