ਐਸ.ਐਸ.ਪੀ. ਮਾਨਸਾ ਵੱਲੋਂ ਕੇਸ ਰੱਦ ਕਰਨ ਦੇ ਭਰੋਸੇ ਤੋਂ ਬਾਅਦ ਵਕੀਲਾਂ ਨੇ ਹੜਤਾਲ ਵਾਪਸ ਲਈ
ਅਸ਼ੋਕ ਵਰਮਾ
ਮਾਨਸਾ, 8 ਸਤੰਬਰ 2026 :ਐਸਐਸਪੀ ਮਾਨਸਾ ਦੇ ਭਰੋਸੇ ਤੋਂ ਬਾਅਦ ਜ਼ਿਲ੍ਾ ਬਾਰ ਐਸੋਸੀਏਸ਼ਨ ਮਾਨਸਾ ਨੇ ਤਾਲ ਵਾਪਸ ਲੈ ਲਈ ਹੈ ਜੋ ਐਡਵੋਕੇਟ ਅਮਨਿੰਦਰ ਸਿੰਘ ਮਾਨ ਖਿਲਾਫ ਮੁਕਦਮਾ ਦਰਜ ਕਰਨ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਮੀਟਿੰਗ ਦੌਰਾਨ ਐਸ.ਐਸ.ਪੀ. ਮਾਨਸਾ ਨੇ ਬਾਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਸ਼ਿਕਾਇਤ ਅਤੇ ਪੁਲਿਸ ਫਾਈਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਐਫ.ਆਈ.ਆਰ. (FIR) ਰੱਦ ਹੋਣ ਯੋਗ ਹੈ। ਐਸ.ਐਸ.ਪੀ. ਨੇ ਭਰੋਸਾ ਦਿਵਾਇਆ ਕਿ ਸਬੰਧਤ ਵਕੀਲ ਖਿਲਾਫ ਜ਼ਬਰਦਸਤੀ/ਦਮਨਕਾਰੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਲਗਾਏ ਗਏ ਦੋਸ਼ਾਂ ਅਨੁਸਾਰ ਐਸ.ਸੀ./ਐਸ.ਟੀ. ਐਕਟ (SC/ST Act) ਤਹਿਤ ਕੋਈ ਵੀ ਕਾਰਵਾਈ ਦਾ ਆਧਾਰ ਨਹੀਂ ਬਣਦਾ। ਉਨ੍ਹਾਂ ਨੇ ਬਹੁਤ ਜਲਦ ਐਸ.ਸੀ./ਐਸ.ਟੀ. ਐਕਟ ਦੀਆਂ ਕਾਰਵਾਈਆਂ ਸਮੇਤ ਮੁਕੰਮਲ ਐਫ.ਆਈ.ਆਰ. ਨੂੰ ਖਾਰਜ/ਰੱਦ ਕਰਨ ਦਾ ਪੱਕਾ ਵਿਸ਼ਵਾਸ ਦਿਵਾਇਆ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਨੇ ਇਸ ਮਸਲੇ ਨੂੰ ਸੁਲਝਾਉਣ ਲਈ ਏ.ਜੀ. ਦਫ਼ਤਰ, ਐਸ.ਐਸ.ਪੀ. ਮਾਨਸਾ ਅਤੇ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ (ਮਾਨਸਾ) ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ ਹੈ।
ਇਸ ਦੇ ਨਾਲ ਹੀ, ਡੀ.ਬੀ.ਏ. ਮਾਨਸਾ ਇਸ ਔਖੀ ਘੜੀ ਵਿੱਚ ਡਟ ਕੇ ਸਾਥ ਦੇਣ ਲਈ ਜੁਆਇੰਟ ਐਕਸ਼ਨ ਕਮੇਟੀ (JAC) ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ।
ਉਪਰੋਕਤ ਕਾਰਨਾਂ ਅਤੇ ਐਸ.ਐਸ.ਪੀ. ਮਾਨਸਾ ਵੱਲੋਂ ਦਿੱਤੇ ਭਰੋਸੇ ਦੇ ਮੱਦੇਨਜ਼ਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਆਪਣੇ "ਕੰਮ ਠੱਪ" (No Work) ਦੇ ਸੱਦੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਂਦੀ ਹੈ।
- Download Babushahi App
-
-