← ਪਿਛੇ ਪਰਤੋ
ਐੱਮ.ਐੱਸ.ਐੱਮ ਕਾਨਵੈਂਟ ਸਕੂਲ ਚੋਹਲਾ ਸਾਹਿਬ ਵਿਖੇ ਕਰਵਾਏ ਕੈਲੀਗ੍ਰਾਫੀ ਅਤੇ ਡਰਾਇੰਗ ਮੁਕਾਬਲੇ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 8 ਅਕਤੂਬਰ 2025- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮ.ਐੱਸ.ਐੱਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦਿਵਸ ਮੌਕੇ ਸਕੂਲੀ ਬੱਚਿਆਂ ਦੇ ਕੈਲੀਗ੍ਰਾਫੀ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਤੀਸਰੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ।ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।ਉਹਨਾਂ ਦੱਸਿਆ ਕਿ ਸਾਨੂੰ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਅਤੇ ਲੋਕ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਸਾਨੂੰ ਨਸਿ਼ਆਂ ਦਾ ਤਿਆਗ ਕਰਕੇ ਆਪਣਾ ਜੀਵਨ ਗੁਰੂ ਵਾਲੇ ਪਾਸੇ ਲਗਾਉਣਾ ਚਾਹੀਦਾ ਹੈ।ਇਸ ਮੌਕੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਰਾਹੀਂ ਗੁਰੂ ਰਾਮਦਾਸ ਜੀ ਦੀ ਮਹਿਮਾਂ ਨੂੰ ਬਿਆਨ ਕੀਤਾ ਗਿਆ।ਇਸ ਸਮੇਂ ਮੈਨੇਜਿੰਗ ਡਾਇਰੈਕਟਰ ਡਾਕਟਰ ਉਪਕਾਰ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਦੀ ਹੌਸ਼ਲਾ ਅਫਜਾਈ ਕੀਤੀ ਗਈ।
Total Responses : 1233