ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਨਵੰਬਰ ਤੱਕ ਆਨਲਾਈਨ ਅਪਲਾਈ ਕਰਨ
ਸਾਲ 2025-26 ਦੌਰਾਨ ਕੌਮੀ ਪੱਧਰ ’ਤੇ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ
ਮਨਪ੍ਰੀਤ ਸਿੰਘ
ਰੂਪਨਗਰ, 22 ਅਕਤੂਬਰ:
ਖੇਡ ਵਿਭਾਗ, ਪੰਜਾਬ ਵੱਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਦਾ ਉਦੇਸ਼ ਕੌਮੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਕਾਲਰਸ਼ਿਪ ਲਈ ਮੌਕਾ ਪ੍ਰਦਾਨ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਦੇ ਸਮੇਂ ਦੌਰਾਨ ਕਰਵਾਈਆਂ ਗਈਆਂ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਅਤੇ ਨੈਸ਼ਨਲ ਗੇਮਜ਼ ਵਿੱਚ ਤਮਗੇ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀ ਇਸ ਸਕੀਮ ਤਹਿਤ ਸਕਾਲਰਸ਼ਿਪ ਲਈ ਅਪਲਾਈ ਕਰਨ ਦੇ ਯੋਗ ਹਨ।
ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਆਪਣਾ ਬਿਨੈ-ਪੱਤਰ 15 ਨਵੰਬਰ 2026 ਤੱਕ ਪੰਜਾਬ ਸਪੋਰਟਸ ਪੋਰਟਲ "sports.punjab.gov.in" (https://sports.punjab.gov.in) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕਾਲਰਸ਼ਿਪ ਲਈ ਕੇਵਲ ਪੰਜਾਬ ਸਪੋਰਟਸ ਪੋਰਟਲ ਰਾਹੀਂ ਪ੍ਰਾਪਤ ਹੋਏ ਬਿਨੈ-ਪੱਤਰਾਂ ’ਤੇ ਹੀ ਵਿਚਾਰ ਕੀਤਾ ਜਾਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਯੋਗ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੀਮ ਸਬੰਧੀ ਨਿਰਧਾਰਤ ਸ਼ਰਤਾਂ ਅਤੇ ਹਦਾਇਤਾਂ ਅਨੁਸਾਰ ਆਪਣਾ ਬਿਨੈ-ਪੱਤਰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਆਨਲਾਈਨ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਇਸ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਵਿਚਾਰੇ ਜਾ ਸਕਣ।
- Download Babushahi App
-
-