ਕਬਰਿਸਤਾਨ 'ਚੋਂ ਮਿਲੀ ਨੌਜਵਾਨ ਦੀ ਲਾਸ਼
ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਸ਼ੱਕ
ਰੋਹਿਤ ਗੁਪਤਾ
ਗੁਰਦਾਸਪੁਰ , 12 ਅਗਸਤ 2025- ਦੀਨਾਨਗਰ ਅਧੀਨ ਆਉਦੇ ਸਰਹੱਦੀ ਖੇਤਰ ਦੇ ਪੁਲਿਸ ਸਟੇਸ਼ਨ ਦੋਰਾਗਲਾ ਅਧੀਨ ਆਉਂਦੇ ਪਿੰਡ ਦਬੂੜੀ ਦੇ ਕਬਰਿਸਤਾਨ ਵਿੱਚੋਂ ਲਾਸ਼ ਮਿਲਣ ਤੇ ਇਲਾਕੇ ਅੰਦਰ ਸਹਿਮ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈਗ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਧਰ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾ ਦਿੱਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਥਾਣਾ ਦੋਰਾਂਗਲਾ ਦੇ ਐਸ ਐਚ ਓ ਬਨਾਰਸੀ ਦਾਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਪਿੰਡ ਦਬੂੜੀ ਦੇ ਕਬਰਿਸਤਾਨ ਵਿੱਚ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ ਜਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇਸ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਇਸ ਸਬੰਧੀ ਜਾਂਚ ਪੜਤਾਲ ਕੀਤੀ ਗਈ ਤਾਂ ਇਸ ਨੌਜਵਾਨ ਦੀ ਪਹਿਚਾਣ ਗਗਨਦੀਪ ਸਿੰਘ (26) ਵਾਸੀ ਖੋਖਰ ਰਾਜਪੂਤਾਂ ਵਜੋਂ ਹੋਈ ਹੈ।