ਕਮਿਸ਼ਨਰੇਟ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ — ਨਸ਼ਿਆਂ ਤੇ ਅਸਲੇ ਦੀ ਵੱਡੀ ਬਰਾਮਦੀ
ਸੁਖਮਿੰਦਰ ਭੰਗੂ
ਲੁਧਿਆਣਾ, 19 ਅਗਸਤ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ. ਅਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਸ੍ਰੀ ਹਰਪਾਲ ਸਿੰਘ ਪੀ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਡੀ.ਸੀ.ਪੀ.ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ. ਨੇ ਦੱਸਿਆ ਕਿ ਏ.ਸੀ.ਪੀ. ਡਿਟੈਕਟਿਵ-1 ਹਰਸ਼ਪ੍ਰੀਤ ਸਿੰਘ ਪੀ.ਪੀ.ਐਸ. ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕਰਾਇਮ ਬ੍ਰਾਂਚ ਦੀ ਟੀਮ ਨੇ ਵੱਲੋਂ ਵੱਡੀ ਕਾਰਵਾਈ ਕਰਦਿਆਂ 1 ਕਿਲੋ 5 ਗ੍ਰਾਮ ਹੈਰੋਇਨ, 2,50,000 ਰੁਪਏ ਡਰੱਗ ਮਨੀ, 3 ਨਜਾਇਜ਼ ਪਿਸਤੌਲ ਅਤੇ ਜ਼ਿੰਦਾ ਰੌਂਦਾਂ ਸਮੇਤ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮਿਤੀ 17.08.2025 ਨੂੰ ਦਰਜ ਕੀਤੇ ਮੁਕੱਦਮਾ ਨੰਬਰ 135 ਅਧੀਨ ਧਾਰਾ 21,61, 85 ਐਨ.ਡੀ.ਪੀ.ਐਸ. ਐਕਟ ਅਤੇ 25, 54, 59 ਆਰਮਜ਼ ਐਕਟ ਥਾਣਾ ਮੋਤੀ ਨਗਰ ਵਿੱਚ ਤਫ਼ਤੀਸ਼ ਦੌਰਾਨ ਦੋਸ਼ੀ ਨੂੰ ਕਾਬੂ ਕੀਤਾ ਗਿਆ।
ਗ੍ਰਿਫ਼ਤਾਰ ਦੋਸ਼ੀ ਮੁੱਕਲ ਮੱਟੂ ਅਤੇ ਨਾਮਜਦ ਦੋਸ਼ੀ ਆਸ਼ੂ ਪੁੱਤਰ ਰਮੇਸ਼ ਕੁਮਾਰ, ਵਿਕਰਮਜੀਤ ਸਿੰਘ ਉਰਫ ਛਿੰਦਾ ਪੁੱਤਰ ਮੁਖਤਿਆਰ ਸਿੰਘ ਨਸ਼ਾ ਤਸਕਰੀ ਅਤੇ ਅਸਲਾ ਐਕਟ ਦੇ ਕਈ ਪੁਰਾਣੇ ਮਾਮਲਿਆਂ ਵਿੱਚ ਵੀ ਦੋਸ਼ੀ ਰਹਿ ਚੁੱਕੇ ਹਨ।
ਦੋਸ਼ੀਆਂ ਤੋਂ ਕੁੱਲ 01 ਕਿਲੋ 05 ਗ੍ਰਾਮ ਹੈਰੋਇਨ, 3 ਪਿਸਟਲ ਸਮੇਤ 22 ਜਿੰਦਾ ਰੋਂਦ, 2,50,000 ਦੀ ਡਰੱਗ ਮਨੀ, ਇੱਕ ਇਲੈਕਟਰੋਨਿਕ ਕੰਡਾ ਅਤੇ ਇੱਕ ਕਾਰ ਬਲੀਨੋ ਬਰਾਮਦ ਕੀਤੀ ਗਈ, ਜੋ ਨਸ਼ਾ ਤਸਕਰੀ ਵਿੱਚ ਵਰਤੀ ਜਾ ਰਹੀ ਸੀ।
ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ. ਨੇ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਬੜੀ ਤੀਵ੍ਰਤਾ ਨਾਲ ਜਾਰੀ ਹੈ। ਹਰ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ ਅਤੇ ਸ਼ਹਿਰ ਨੂੰ ਨਸ਼ਾ-ਮੁਕਤ ਬਣਾਉਣ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।