ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਫੈਸਲਾ ਬੇਹੱਦ ਸਲਾਘਾਯੋਗ
ਰੋਹਿਤ ਗੁਪਤਾ
ਗੁਰਦਾਸਪੁਰ 17 ਸਤੰਬਰ 2025- ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਞੱਲੋ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ। ਜਿਸ ਵਿੱਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ।
ਜਥੇ: ਕਰਨੈਲ ਸਿੰਘ ਪੀਰਮੁਹੰਮਦ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਸਵਾਗਤ ਕਰਦੇ ਹਾ । ਕੰਵਲਜੀਤ ਸਿੰਘ ਬਿੱਟਾ ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਪਾਹੜਾ, ਲਵਪ੍ਰੀਤ ਸਿੰਘ ਬਟਾਲਾ, ਪ੍ਰਭਦੀਪ ਸਿੰਘ ਖੇੜਾ,ਨੇ ਕਿਹਾ ਕਿ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਪਿਛਲੇ ਲੰਮੇ ਸਮੇ ਤੋ ਪੰਥਕ ਸਫਾ ਦੇ ਵਿਚਰਦੇ ਆ ਰਹੇ ਹਨ। ਔਰ ਪਾਰਟੀ ਦਾ ਪੱਖ ਬਹੁਤ ਹੀ ਮਜਬੂਤੀ ਨਾਲ ਪੇਸ਼ ਕਰਦੇ ਹਨ ਉਹਨਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।