ਕਸ਼ਮੀਰ ਸਿੰਘ ਵਾਹਲਾ ਨੂੰ ਪੰਜਾਬ ਸਰਕਾਰ ਨੇ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਡਾਇਰੈਕਟਰ ਥਾਪਿਆ
ਸਰਹੱਦੀ ਇਲਾਕਿਆਂ ਵਿੱਚ ਸਮਾਲ ਸਕੇਲ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਕਰਾਂਗਾ ਕੋਸ਼ਿਸ਼_ ਵਾਹਲਾ
ਰੋਹਿਤ ਗੁਪਤਾ
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਕਸ਼ਮੀਰ ਸਿੰਘ ਵਾਹਲਾ ਨੂੰ ਪੰਜਾਬ ਸਟੇਟ ਇੰਡਸਟਰੀਅਲ ਕਾਰਪੋਰੇਸ਼ਨ ਲਿਮਿਟਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ । ਉਹਨਾਂ ਦੀ ਇਸ ਨਿਯੁਕਤੀ ਤੇ ਉਹਨਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਉਹਨਾਂ ਦੀ ਰਿਹਾਇਸ਼ ਤੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉਥੇ ਹੀ ਕਸ਼ਮੀਰ ਸਿੰਘ ਵਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਉਹ ਸਰਹੱਦੀ ਇਲਾਕਿਆਂ ਵਿਸ਼ੇਸ਼ ਕਰ ਜਿਲਾ ਗੁਰਦਾਸਪੁਰ ਵਿੱਚ ਇੰਡਸਟਰੀਜ਼ ਨੂੰ ਪ੍ਰਫੁਲਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ।
ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ,ਪੰਜਾਬ ਸਰਕਾਰ ਵਿਸ਼ੇਸ਼ ਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਉਹਨਾਂ ਤੇ ਵਿਸ਼ਵਾਸ ਕਰਕੇ ਉਹਨਾਂ ਨੂੰ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਆਪਣੀ ਇਸ ਨਵੀਂ ਜਿੰਮੇਦਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਵਿੱਚ ਇੰਡਸਟਰੀ ਖਾਸ ਕਰ ਸਮਾਲ ਸਕੇਲ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ। ਉਹਨਾਂ ਕਿਹਾ ਕਿ ਗੁਰਦਾਸਪੁਰ ਜਿਲਾ ਇੱਕ ਸਰਹਦੀ ਇਲਾਕਾ ਹੈ ਪਰ ਪਿਛਲੀਆਂ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਇਥੋਂ ਉਦਯੋਗ ਲਗਭਗ ਖਤਮ ਹੋ ਗਿਆ ਹੈ। ਬਟਾਲਾ ਜੋ ਲੋਹਾ ਉਦਯੋਗ ਦਾ ਗੜ ਹੁੰਦਾ ਸੀ, ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਇੱਥੋਂ ਲੋਹਾ ਉਦਯੋਗ ਲਗਭਗ ਖਤਮ ਹੋ ਗਿਆ ਹੈ ਜਦਕਿ ਜਿਲਾ ਗੁਰਦਾਸਪੁਰ ਵਿੱਚ ਖੇਤੀ ਅਧਾਰਤ ਉਦਯੋਗਾਂ ਦੀ ਖਾਸ ਲੋੜ ਹੈ, ਜੋ ਇਸ ਸਰਹਦੀ ਇਲਾਕੇ ਦੇ ਕਿਸਾਨਾਂ ਲਈ ਵੀ ਫਾਇਦੇਮੰਦ ਸਾਬਤ ਹੋਣਗੇ। ਉਹਨਾਂ ਕਿਹਾ ਕਿ ਉਹ ਪੂਰੇ ਸੂਬੇ ਵਿੱਚ ਇੰਡਸਟਰੀਜ਼ ਨੂੰ ਪ੍ਰਫੁਲਤ ਕਰਨ ਲਈ ਕੰਮ ਕਰਨਗੇ ਤਾਂ ਜੋ ਸੂਬਾ ਤਰੱਕੀ ਦੀ ਰਾਹ ਤੇ ਵੱਧ ਸਕੇ।