ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਤੋਂ ਬਾਅਦ ਚੰਨੀ ਬੋਲੇ- "ਲੀਡਰਸ਼ਿਪ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਹਾਈਕਮਾਂਡ ਕੋਲ ਰੱਖਣ ਦੀ ਕੀਤੀ ਅਪੀਲ"
ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼; ਹਾਈਕਮਾਂਡ ਤੱਕ ਪਹੁੰਚਾਈਆਂ ਜਾਣਗੀਆਂ ਪੰਜਾਬੀਆਂ ਦੀਆਂ ਭਾਵਨਾਵਾਂ
ਚੰਡੀਗੜ੍ਹ, 03 ਜੁਲਾਈ 2026- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ MP ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਅੱਜ ਸਿਆਸੀ ਮੀਟਿੰਗ ਤੋਂ ਬਾਅਦ, ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਲਿਖਿਆ ਕਿ, ਅੱਜ ਆਪਣੀ ਰਿਹਾਇਸ਼ ਤੇ ਹੋਈ ਮੀਟਿੰਗ ਬਾਰੇ ਪੋਸਟ ਪਾ ਕਿਹਾ ਕਿ ਅੱਜ ਮੇਰੀ ਰਿਹਾਇਸ਼ ਉੱਤੇ ਪਹੁੰਚ ਕੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਹਾਈ ਕਮਾਂਡ ਕੋਲ ਰੱਖਣ ਦੀ ਅਪੀਲ ਕੀਤੀ।
ਚਰਨਜੀਤ ਸਿੰਘ ਚੰਨੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਮੀਟਿੰਗ ਦੌਰਾਨ ਪਹੁੰਚੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਲੀਡਰਸ਼ਿਪ ਨੇ ਚੰਨੀ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਉਮੀਦਾਂ ਅਤੇ ਸੂਬੇ ਦੇ ਮੌਜੂਦਾ ਮਸਲਿਆਂ ਨੂੰ ਪਾਰਟੀ ਦੀ ਹਾਈਕਮਾਂਡ (High Command) ਦੇ ਸਾਹਮਣੇ ਮਜ਼ਬੂਤੀ ਨਾਲ ਰੱਖਣ। ਇਸ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।
- Download Babushahi App
-
-