ਬਰਨਾਲਾ ਲਾਠੀਚਾਰਜ ਮਾਮਲਾ: ਕਾਂਗਰਸੀ ਸੰਸਦ ਮੈਂਬਰਾਂ ਨੇ SC ਕਮਿਸ਼ਨ ਨਾਲ ਕੀਤੀ ਮੁਲਾਕਾਤ; ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਰਹੇ ਗੈਰ-ਹਾਜ਼ਰ
ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ 2026:
ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਲੀ ਸਥਿਤ ਰਾਸ਼ਟਰੀ ਅਨੁਸੂਚਿਤ ਜਾਤੀ (SC) ਕਮਿਸ਼ਨ ਦੇ ਦਫ਼ਤਰ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਕਾਂਗਰਸੀ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਫ਼ਾਈ ਕਰਮਚਾਰੀਆਂ ਵਿਰੁੱਧ ਬੇਰਹਿਮੀ ਨਾਲ ਕਾਰਵਾਈ ਕਰਨ ਦੇ ਦੋਸ਼ ਲਾਉਂਦਿਆਂ ਇਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕਮਿਸ਼ਨ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਅਤੇ ਡਾ. ਧਰਮਵੀਰ ਗਾਂਧੀ ਸ਼ਾਮਲ ਸਨ। ਹਾਲਾਂਕਿ, ਇਸ ਅਹਿਮ ਮੁਲਾਕਾਤ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਗੈਰ-ਹਾਜ਼ਰ ਰਹੇ, ਜਿਸ ਦੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੋ ਰਹੀ ਹੈ।


- Download Babushahi App
-
-