ਕਾਂਗਰਸ ਪਾਰਟੀ 2027 ਵਿੱਚ ਸ਼ਾਨ ਨਾਲ ਜਿੱਤੇਗੀ ਅਤੇ ਸਰਕਾਰ ਬਣਾਏਗੀ- ਰਾਜਾ ਵੜਿੰਗ
ਚੰਡੀਗੜ 12 ਸਤੰਬਰ ( ) ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗੀ ਅਤੇ ਸੂਬੇ ਵਿੱਚ ਸਰਕਾਰ ਬਣਾਏਗੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਅਮਰਗੜ੍ਵ ਤੋਂ ਸੀਨੀਅਰ ਕਾਂਗਰਸੀ ਆਗੂ ਪ੍ਰਿਤਪਾਲ ਕੌਰ ਬਡਲਾ (ਡੈਲੀਗੇਟ ਪੀਪੀਸੀਸੀ) ਨਾਲ ਮੁਲਾਕਾਤ ਤੋਂ ਬਾਅਦ ਕੀਤਾ । ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਬਰ ਤੇ ਜ਼ੁਲਮ ਦੀਆਂ ਹੱਦਾਂ ਟੱਪ ਚੁੱਕੀ ਹੈ । ਨਸ਼ਾ ਘਰ- ਘਰ ਪਹੁੰਚ ਚੁੱਕਾ ਹੈ ਅਤੇ ਜੇਕਰ ਕੋਈ ਸਰਕਾਰ ਨੂੰ ਸਵਾਲ ਪੁੱਛਦਾ ਹੈ ਤਾਂ ਉਸਨੂੰ ਜ਼ਲੀਲ ਕੀਤਾ ਜਾਂਦਾ ਹੈ । ਵੜਿੰਗ ਨੇ ਕਿਹਾ ਕਿ ਸੋਮਵਾਰ ਨੂੰ ਕਾਂਗਰਸ ਪਾਰਟੀ ਬਿਜਲੀ ਦੀ ਮਾੜੀ ਸਪਲਾਈ ਦੇ ਖ਼ਿਲਾਫ਼ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰੇਗੀ ਅਤੇ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਦਾ ਹੋਕਾ ਦਿੱਤਾ ਜਾਵੇਗਾ । ਬੀਬੀ ਬਡਲਾ ਨੇ ਪੰਜਾਬ ਪ੍ਰਧਾਨ ਨਾਲ ਤੂਰਬੰਨਜਾਰਾ ਵਿਖੇ ਮਰਹੂਮ ਗੁਲਜ਼ਾਰ ਸਿੰਘ ਦੇ ਘਰ ਦੁੱਖ ਸਾਂਝਾ ਕੀਤਾ ਉੱਥੇ ਹੀ ਹਲਕਾ ਅਮਰਗੜ੍ਵ ਦੀ ਸਿਆਸੀ ਸਥਿਤੀ ਬਾਰੇ ਪਾਰਟੀ ਪ੍ਰਧਾਨ ਨਾਲ ਜਾਣਕਾਰੀ ਸਾਂਝੀ ਕੀਤੀ । ਬੀਬੀ ਬਡਲਾ ਨੇ ਕਿਹਾ ਕਿ ਹਲਕਾ ਅਮਰਗੜ੍ਵ ਵਿੱਚ ਵੀ ਨਸ਼ਾ ਪੂਰੇ ਜ਼ੋਰਾਂ ਸ਼ੋਰਾਂ ਨਾਲ ਵਿਕ ਰਿਹਾ ਹੈ ਅਤੇ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ । ਉਹਨਾਂ ਕਿਹਾ ਕਿ ਹਲਕਾ ਅਮਰਗੜ੍ਵ ਦੇ ਪਿੰਡਾਂ ਵਿੱਚ ਵੀ ਹਲਕਾ ਵਿਧਾਇਕ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਆਪ ਆਗੂਆਂ ਨੂੰ ਪਿੰਡਾਂ ਵਿੱਚ ਵੜਨਾ ਵੀ ਮੁਸ਼ਕਿਲ ਹੋ ਜਾਵੇਗਾ । ਬੀਬੀ ਬਡਲਾ ਨੇ ਕਿਹਾ ਕਿ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ ਜਿਸ ਕਾਰਨ ਰੋਜਮਰਾ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ । ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਅਗਵਾਈ ਹੇਠ ਲੱਗਣ ਵਾਲੇ ਧਰਨੇ ਵਿੱਚ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ।
- Download Babushahi App
-
-