ਕਾਂਗਰਸ ਵੱਲੋਂ 12 ਨਵੰਬਰ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ ਸ਼ੁਰੂ ਕੀਤੀ ਜਾਵੇਗੀ : ਚਰਨਜੀਤ ਚੰਨੀ
Ravi Jakhu
ਚੰਡੀਗੜ੍ਹਃ- 10 ਨਵੰਬਰ 2026
ਪੰਜਾਬ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਸਿਆਸੀ ਪਾਰਟੀ ਨੇ ਵੱਖ ਵੱਖ ਤਰੀਕਿਆਂ ਨਾਲ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਜਿਸ ਦੇ ਚੱਲਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਵੀ ਸਾਈਕਲ ਦੀ ਸਵਾਰੀ ਦਾ ਝੂਟਾ ਲੈਦਿਆਂ ਸਾਈਕਲ ਯਾਤਰਾ ਕੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਸ਼ੁਰੂਆਤ ਕਰ ਰਹੇ ਹਾਂ ਜੋ ਪੰਜਾਬ ਦੇ 28 ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ ਜਿਨਾਂ ਵਿੱਚੋਂ ਲੁਧਿਆਣਾ, ਮੋਗਾ, ਤਲਵੰਡੀ ਸਾਬੋ, ਤੋ ਕਰੀਬ 625 ਕਿੱਲੋਮੀਟਰ ਦਾ ਸਫਰ ਤੈਅ ਕਰੇਗੀ ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਪੰਜਾਬ ਦੀ ਜਵਾਨੀ ਅਤੇ ਸੁਨਹਿਰੇ ਭਵਿੱਖ ਲਈ ਇਸ ਯਾਤਰਾ ਨਾਲ ਵੱਧ ਤੋਂ ਵੱਧ ਜੁੜੀਏ।
.jpg)
- Download Babushahi App
-
-