ਕਾਲਕਾ, ਕਾਹਲੋ ਵੱਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਸੰਗਤਾਂ ਨੂੰ ਵਧਾਈ
ਮਨਮੋਹਨ ਸਿੰਘ
ਨਵੀਂ ਦਿੱਲੀ, 23 ਅਕਤੂਬਰ ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪੂਰਨ ਬ੍ਰਹਮਗਿਆਨੀ, ਗੁਰੂ ਘਰ ਦੇ ਅਨਿੰਨ ਸੇਵਕ ਅਤੇ ਸਿੱਖ ਇਤਿਹਾਸ ਦੀ ਮਹਾਨ ਅਧਿਆਤਮਿਕ ਸ਼ਖ਼ਸੀਅਤ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਦਿਹਾੜੇ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਭੇਟ ਕੀਤੀਆਂ ਹਨ।
ਆਪਣੇ ਸੰਦੇਸ਼ ਵਿੱਚ ਦੋਵੇੰ ਆਗੂਆਂ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦਾ ਸਮੁੱਚਾ ਜੀਵਨ ਗੁਰੂ ਪ੍ਰਤੀ ਅਟੁੱਟ ਸ਼ਰਧਾ, ਨਿਮਰਤਾ, ਨਿਸ਼ਕਾਮ ਸੇਵਾ ਅਤੇ ਅਧਿਆਤਮਿਕ ਸਮਰਪਣ ਦੀ ਅਦੁੱਤੀ ਮਿਸਾਲ ਹੈ,ਉਨ੍ਹਾਂ ਨੇ ਆਪਣਾ ਜੀਵਨ ਗੁਰੂ ਸਾਹਿਬਾਨ ਦੀ ਸੇਵਾ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਕਰਕੇ ਸਿੱਖ ਇਤਿਹਾਸ ਵਿੱਚ ਵਿਲੱਖਣ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਪਵਿੱਤਰ ਜੀਵਨ-ਗਾਥਾ ਅੱਜ ਵੀ ਸੰਗਤਾਂ ਨੂੰ ਗੁਰੂ-ਘਰ ਨਾਲ ਜੁੜਨ, ਸੇਵਾ-ਸਿਮਰਨ ਨੂੰ ਜੀਵਨ ਦਾ ਆਧਾਰ ਬਣਾਉਣ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਅਤੇ ਸੇਵਾ-ਸਿਮਰਨ ਨਾਲ ਜੁੜੇ ਰਹਿਣ ਦਾ ਬਲ ਬਖ਼ਸ਼ਣ ਅਤੇ ਸਭ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਤੇ ਚੜ੍ਹਦੀ ਕਲਾ ਬਖ਼ਸ਼ਣ।
- Download Babushahi App
-
-