ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਕਰਵਾਇਆ ਜਾਣੂੰ
ਅਸ਼ੋਕ ਵਰਮਾ
ਬਠਿੰਡਾ, 2 ਜੂਨ 2025 : ‘ਵਿਕਸਿਤ ਕ੍ਰਿਸ਼ੀ ਸੰਕਲਪ’ ਅਭਿਆਨ 2025 ਤਹਿਤ ਸਾਉਣੀ ਦੀਆਂ ਫਸਲਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ, ਬਾਜਕ, ਘੁੱਦਾ ਅਤੇ ਕੋਠੇ ਗੁਰੂ ਵਿੱਚ ਕੈਂਪਾਂ ਲਗਾਏ ਗਏ। ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਕੇ.ਵੀ.ਕੇ ਦੀ ਟੀਮ ਦੇ ਪ੍ਰੋ ਪ੍ਰਸਾਰ ਸਿੱਖਿਆ ਡਾ. ਗੁਰਮੀਤ ਸਿੰਘ ਢਿੱਲੋਂ ਵਲੋਂ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਨੁਕਤੇ, ਬੀਜ ਸੋਧ, ਸੰਯੁਕਤ ਕੀਟ ਪ੍ਰਬੰਧਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਤੇ ਫੂਡ ਇੰਜੀਨਰਿੰਗ) ਡਾ. ਰਮਨਦੀਪ ਕੌਰ ਨੇ ਬੀਜਾਂ ਦੀ ਸਾਂਭ-ਸੰਭਾਂਲ, ਸੁਚੱਜਾ ਮੰਡੀਕਰਨ, ਤੇਲ ਬੀਜ ਅਤੇ ਦਾਲ ਫਸਲਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਕਰਕੇ ਮੁੱਲ ਵਧਾਊ ਉਤਪਾਦ ਪੈਦਾ ਕਰਨ ਸੰਬੰਧੀ ਕਿਸਾਨਾਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਝੋਨੇ ਦੀ ਪਨੀਰੀ ਦੀਆਂ ਸਮੱਸਿਆ ਦਾ ਮੁਆਇਨਾ ਕੀਤਾ ਗਿਆ ਤੇ ਖੇਤੀ ਸੰਬੰਧੀ ਸਾਹਿਤ ਅਤੇ ਪ੍ਰਕਾਸ਼ਨਾਵਾਂ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਗਈਆਂ। ਇਸ ਮੌਕੇ ਕਿਸਾਨਾਂ ਤੇ ਕਿਸਾਨ ਬੀਬੀਆਂ ਵਲੋਂ ਕੇ.ਵੀ.ਕੇ. ਦੀਆਂ ਟੀਮਾਂ ਨੂੰ ਪੂਰਨ ਸਹਿਯੋਗ ਦਿੱਤਾ ਗਿਆ।