ਕੈਮਿਸਟ ਅਤੇ ਡਾਕਟਰ ਭਾਈਚਾਰੇ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਡੀਸੀ ਬਠਿੰਡਾ ਨੂੰ ਸੌਂਪੀਆਂ ਦਵਾਈਆਂ
ਅਸ਼ੋਕ ਵਰਮਾ
ਬਠਿੰਡਾ, 2 ਸਤੰਬਰ 2025 : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਪੰਜਾਬ ‘ਚ ਆਏ ਹੜ੍ਹਾਂ ਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕੈਮਿਸਟ ਐਸੋਸ਼ੀਏਸ਼ਨ ਹੋਲ ਸੇਲ ਤੇ ਰੀਟੇਲ ਅਤੇ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ (ਆਈਐਮਏ) ਦੇ ਨੁਮਾਇੰਦਿਆਂ ਨੇ ਲੋੜੀਂਦੀਆਂ ਦਵਾਈਆਂ ਤੇ ਸੇਨੈਟਰੀ ਪੈਡ ਆਦਿ ਮੁਹੱਈਆ ਕਰਵਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਵਾਸਤੇ ਦਵਾਈਆਂ ਆਦਿ ਮੁਹੱਈਆ ਕਰਵਾਉਣ ਲਈ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਪੀਣ ਵਾਲੇ ਪਾਣੀ, ਸੁੱਕਾ ਦੁੱਧ, ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਖੁਰਾਕ ਆਦਿ ਦਾ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ।