ਕ੍ਰਾਈਮ ਬਰਾਂਚ ਲੁਧਿਆਣਾ ਵੱਲੋਂ 1 ਕਿੱਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 9 ਮਈ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾਂ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮਗਲਰਾਂ ਖ਼ਿਲਾਫ਼ ਐਕਸ਼ਨ ਲੈਂਦੇ ਹੋਏ ਹਰਪਾਲ ਸਿੰਘ ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਰਾਜੇਸ਼ ਕੁਮਾਰ ਸ਼ਰਮਾਂ ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸੰਬੰਧ ਵਿੱਚ ਚੌਂਕ ਐਨ.ਆਰ.ਆਈ ਥਾਣਾ ਸੈਕਟਰ 39 ਲੁਧਿਆਣਾ ਵਿਖੇ ਮੌਜੂਦ ਸੀ ਤਾਂ ASI ਰਾਜ ਕੁਮਾਰ ਨੂੰ ਇਤਲਾਹ ਮਿਲੀ ਕਿ ਪ੍ਰਦੀਪ ਕੁਮਾਰ ਪੁੱਤਰ ਬਾਲ ਕ੍ਰਿਸ਼ਨ ਵਾਸੀ ਪਿੰਡ ਜਾਮੂ ਜਲਾਲਪੁਰ ਜ਼ਿਲ੍ਹਾ ਸ਼ਿਵਾਨ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ।
ਪ੍ਰਦੀਪ ਕੁਮਾਰ ਹੁਣ ਵੀ ਹੈਰੋਇਨ ਦੀ ਸਪਲਾਈ ਦੇਣ ਲਈ ਆਪਣੇ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਨੰਬਰ PB10HA4164 ਤੇ ਗਲਾਡਾ ਗਰਾਉਂਡ ਦੀ ਬੈਕ ਸਾਈਡ ਪਾਰਕ ਦੇ ਨਾਲ ਖੜਾ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਸੀ, ਜਿਸਦੇ ਖਿਲਾਫ਼ ਮੁੱਕਦਮਾ ਨੰਬਰ 85 ਮਿਤੀ 06.05.2025 ਅ/ਧ 21,29.61.85 NDPS ACT ਥਾਣਾ ਮੋਤੀ ਨਗਰ ਲੁਧਿਆਣਾ ਵਿੱਚ ਰਜਿਸਟਰ ਕਰ ਕੇ ਦੋਸ਼ੀ ਪ੍ਰਦੀਪ ਕੁਮਾਰ 150 ਗਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਸਮੇਤ ਗ੍ਰਿਫਤਾਰ ਕੀਤਾ । ਦੋਸ਼ੀ ਪ੍ਰਦੀਪ ਕੁਮਾਰ ਦੀ ਨਿਸ਼ਾਨਦੇਹੀ ਤੇ 855 ਗਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ ਜਿਸ ਨੂੰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਜਿਸ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਰਾਜੂ ਕੁਮਾਰ ਉਰਫ਼ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਬਦੇਸ਼ਵਰ ਸਾਹਨੀ ਵਾਸੀ ਮੁਹੱਲਾ ਦੀਪ ਨਗਰ ਸ਼ੇਰਪੁਰ ਲੁਧਿਆਣਾ ਪਾਸੋਂ ਲਈ ਸੀ ਜੋ ਪਿੱਛੋਂ ਬਿਹਾਰ ਦਾ ਰਹਿਣ ਵਾਲਾ ਹੈ ਰਾਜ ਕੁਮਾਰ ਉਰਫ਼ ਰਾਜੂ ਨੂੰ ਮੁਕੱਦਮਾ ਵਿੱਚ ਨਾਮਜ਼ਦ ਕੀਤਾ ਗਿਆ ਜਿਸ ਦੀ ਗ੍ਰਿਫਤਾਰੀ ਲਈ ਰੇਡ ਕੀਤੇ ਜਾ ਰਹੇ ਹਨ। ਦੋਸ਼ੀ ਤੇ ਪਹਿਲੇ ਵੀ ਵੱਖ ਵੱਖ ਥਾਣਿਆਂ ਵਿੱਚ ਮੁੱਕਦਮੇ ਚਲ ਰਹੇ ਸਨ।