ਖਰੜ ਬਲਾਕ ਸਮਿਤੀ 'ਚ AAP ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ
ਖਰੜ, 17 ਮਾਰਚ:
ਖਰੜ ਬਲਾਕ ਸਮਿਤੀ ਚੇਅਰਮੈਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਘਬੀਰ ਸਿੰਘ ਮੋਦੀ ਨੂੰ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ।
ਚੋਣ ਦੌਰਾਨ ਕੁੱਲ 14 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿੱਚੋਂ ਰਘਬੀਰ ਸਿੰਘ ਮੋਦੀ ਨੂੰ 8 ਵੋਟਾਂ ਮਿਲੀਆਂ ਅਤੇ ਉਹ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੇ।
ਇਸ ਮੌਕੇ 'ਤੇ ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਵੀ ਖਾਸ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਰਘਬੀਰ ਸਿੰਘ ਮੋਦੀ ਨੇ ਕਿਹਾ ਕਿ ਉਹਨਾਂ 'ਤੇ ਲੋਕਾਂ ਅਤੇ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ ਭਰੋਸਾ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਖਰੜ ਇਲਾਕੇ ਦੇ ਵਿਕਾਸ ਲਈ ਪੂਰੇ ਯਤਨ ਕਰਨਗੇ।
ਚੋਣ ਜਿੱਤ ਦੀ ਖੁਸ਼ੀ ਵਿੱਚ ਖੂਬ ਜਸ਼ਨ ਮਨਾਇਆ ਗਿਆ। ਵਰਕਰਾਂ ਨੇ ਅਨਮੋਲ ਗਗਨ ਮਾਨ ਦੇ ਨਾਲ ਮਿਲ ਕੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਥਾਨਕ ਨੇਤਾ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਚੁਣੇ ਗਏ ਪ੍ਰਤਿਨਿਧੀਆਂ ਨੂੰ ਵਧਾਈ ਦਿੱਤੀ।
Click to Follow Babushahi Facebook page →