ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੇਵਾ ਸੰਭਾਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਫਿਰ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਮਾਰਚ, 2025: ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ ਮੁੜ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ਵਿਚ ਹੋਵੇਗੀ ਜਿਸ ਵਿਚ ਪੰਥ ਨੂੰ ਦਰਪੇਸ਼ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ।