ਗੁਰਦਰਸ਼ਨ ਸੈਣੀ ਨੇ ਜੌਲਾ ਕਲਾਂ 'ਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ
ਮਲਕੀਤ ਸਿੰਘ ਮਲਕਪੁਰ
ਲਾਲੜੂ 11 ਅਗਸਤ 2025: ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਪਿੰਡ ਜੌਲਾ ਕਲਾਂ ਵਿੱਚ ਪਹੁੰਚ ਕੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਜਿੱਥੇ ਉਨ੍ਹਾਂ ਜੌਲਾ ਕਲਾਂ ਵਾਸੀਆਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ,ਉੱਥੇ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਨਣ ਉਪਰੰਤ ਇਹ ਸਾਰੀਆਂ ਸਕੀਮਾਂ ਪੰਜਾਬ ਅੰਦਰ ਹੀ ਆਸਾਨੀ ਨਾਲ ਉਪਲਬਧ ਕਰਵਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹਰਿਆਣਾ ਦੀ ਉਦਾਹਰਨ ਲਈ ਜਾ ਸਕਦੀ ਹੈ ,ਜਿੱਥੇ ਡਬਲ ਇੰਜਣ ਦੀ ਸਰਕਾਰ ਹੋਣ ਨਾਲ ਹਰਿਆਣਾ ਵਿਕਾਸ ਦੀਆਂ ਪੌੜੀਆਂ ਚੜ੍ਹਦਾ ਜਾ ਰਿਹਾ ਹੈ ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ , ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਕੀਮਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਵਿਚ ਤਾਲਮੇਲ ਘੱਟ ਹੋਣ ਕਾਰਨ ਸਮੱਸਿਆ ਆਉਂਦੀ ਹੈ ਪਰ ਜੇ ਤਾਲਮੇਲ ਬਣ ਜਾਵੇ ਤਾਂ ਇਹ ਸਕੀਮਾਂ ਅਸਾਨੀ ਨਾਲ ਉਪਲਬਧ ਹੋ ਜਾਂਦੀਆਂ ਹਨ ਤੇ ਇਸ ਲਈ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ ਹੈ । ਇਸ ਮੌਕੇ ਉਨ੍ਹਾਂ ਨਾਲ ਬਲਕਾਰ ਸਿੰਘ ਕਾਲਾ, ਭਗਤ ਸੁਖਬੀਰ ਸਿੰਘ , ਗੁਰਮੀਤ ਸਿੰਘ, ਜਸਵੀਰ ਸਿੰਘ, ਜੈਲਦਾਰ ਸੁਰਿੰਦਰ ਸਿੰਘ ਪੁਸ਼ਪਿੰਦਰ ਮਹਿਤਾ, ਗੁਲਜ਼ਾਰ ਸਿੰਘ, ਹਰਪ੍ਰੀਤ ਸਿੰਘ ਤੇ ਦਵਿੰਦਰ ਸਿੰਘ ਧੋਨੋਨੀ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।