ਗੁਰਦਾਸਪੁਰ: ਡੇਰਾ ਬਾਬਾ ਨਾਨਕ ਨੇੜੇ ਧਮਾਕਾ, ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ
ਗੁਰਦਾਸਪੁਰ : ਸੋਮਵਾਰ ਦੇਰ ਰਾਤ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਇੱਕ ਧਮਾਕਾ ਹੋਇਆ। ਜਿਸਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਇਹ ਧਮਾਕਾ ਪੰਜਾਬ ਵਿੱਚ ਲੜੀਵਾਰ ਧਮਾਕਿਆਂ ਦੇ ਵਿਚਕਾਰ ਹੋਇਆ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਟਾਲਾ ਦੇ ਐਸਐਸਪੀ ਸੁਹੈਲ ਕਾਸਿਮ ਮੀਰ ਨੇ ਕਿਹਾ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ। ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਧਮਾਕਾ ਬਟਾਲਾ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਰਾਇਮਲ ਵਿੱਚ ਕੀਤਾ ਗਿਆ।
ਇਸ ਧਮਾਕੇ ਦੀ ਜ਼ਿੰਮੇਵਾਰੀ ਅੱਤਵਾਦੀ ਹੈਪੀ ਪਾਸੀਅਨ ਨੇ ਲਈ ਹੈ।
Click to Follow Babushahi Facebook page →