ਗੁਰਦਾਸਪੁਰ ਦੇ 5 ਪ੍ਰਮੁੱਖ ਚੌਂਕਾਂ ’ਚ ਟਰੈਫਿਕ ਲਾਈਟਾਂ ਹੋਈਆਂ ਚਾਲੂ
ਕੈਮਰੇ ਵੀ ਹੋਏ ਚਾਲੂ ਪਰ ਫਿਲਹਾਲ ਨਹੀਂ ਹੋਣਗੇ ਈ ਚਲਾਨ, ਸ਼ਹਿਰ ਨਿਵਾਸੀ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਰਾਹਤ
ਰੋਹਿਤ ਗੁਪਤਾ, ਗੁਰਦਾਸਪੁਰ
ਗੁਰਦਾਸਪੁਰ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਇੰਪਰੂਵਮੈਂਟ ਟਰੱਸਟ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ 5 ਪ੍ਰਮੁੱਖ ਚੌਂਕਾਂ ’ਤੇ ਲਗਾਈਆਂ ਆਧੁਨਿਕ ਟ੍ਰੈਫਿਕ ਲਾਈਟਾਂ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ, ਚੇਅਰਮੈਨ ਰਾਜੀਵ ਸ਼ਰਮਾ ਅਤੇ ਐੱਸ.ਐੱਸ.ਪੀ. ਅਦਿੱਤਿਆ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।ਰਮਨ ਬਹਿਲ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਵਾਸੀਆਂ ਲਈ ਵੱਡੀ ਸੌਗਾਤ ਹੈ।ਅਤੇ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ 130 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਚੁੱਕੇ ਹਨ। ਅਤੇ ਜਲਦ 'ਸ਼ਾਰਪ ਆਈਜ਼' ਸਾਫਟਵੇਅਰ ਲਾਗੂ ਕੀਤਾ ਜਾਵੇਗਾ, ਜਿਸ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਣਗੇ।ਐੱਸ.ਐੱਸ.ਪੀ. ਅਦਿੱਤਿਆ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਅੰਡਰਏਜ ਡਰਾਈਵਿੰਗ ਕਰਨ ਵਾਲਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਵੇਗੀ।ਇਸ ਮੌਕੇ ਏ.ਡੀ.ਸੀ. ਗੁਰਸਿਮਰਨ ਸਿੰਘ, ਵੱਖ-ਵੱਖ ਚੇਅਰਮੈਨ, ਟਰੱਸਟੀ, ਕੌਂਸਲਰ ਅਤੇ ਪਾਰਟੀ ਅਹੁਦੇਦਾਰ ਹਾਜ਼ਰ ਸਨ।
- Download Babushahi App
-
-