ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਸਾਵਣ ਦਾ ਪਾਵਨ ਦਿਹਾੜਾ ਸਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ:- 29 ਜੁਲਾਈ 2025 - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸਾਵਣ ਮਹੀਨੇ ਦਾ ਅੱਜ ਮੰਗਲਵਾਰ ਦਿਹਾੜਾ ਬੀਬੀ ਹਰਪ੍ਰੀਤ ਕੌਰ ਰਾਣੋ ਮੁਖੀ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਫੂਲਾ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੀ ਅਗਵਾਈ ਵਿੱਚ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਵੱਲੋਂ ਗੁਰਮਤਿ ਜੁਗਤਿ ਵਿੱਚ ਗੁਰਬਾਣੀ ਕੀਰਤਨ ਕਰਦਿਆਂ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਮਨਾਇਆ। ਗੁਰਬਾਣੀ ਦੇ ਸ਼ਬਦ ਭੈਣੇ ਸਾਵਨ ਆਇਆ, ਸ਼ਬਦ ਸਮੂਹਕ ਤੌਰ ਤੇ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।
ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਭਿਆਚਾਰਕ ਅਤੇ ਗੁਰਮਤਿ ਅਨੁਸਾਰ ਸਾਵਣ ਮਹੀਨੇ ਦੀ ਮਹੱਤਤਾ ਸੰਗਤਾਂ ਨਾਲ ਸਾਂਝੀ ਕੀਤੀ। ਇਹ ਮਹੀਨਾ ਹਰ ਨਗਰ ਵਿੱਚ ਇਸਤਰੀਆਂ ਵੱਲੋਂ ਵਿਸ਼ੇਸ਼ ਪੱਧਰ ਤੇ ਮਨਾਇਆ ਜਾਂਦਾ ਹੈ। ਜੋ ਹੁਣ ਅਧੁਨਿਕਤਾ ਦੀ ਮਾਰ ਹੇਠ ਹੋਲੀ ਹੋਲੀ ਅਲੋਪ ਹੁੰਦਾ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਅਤੁੱਟ ਵਰਤੇ।ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।