ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਰਕਰਾਂ ਨੂੰ ਦਿੱਤੀ ਮੁੱਢਲੀ ਸਹਾਇਤਾ ਦੀ ਸਿਖਲਾਈ
ਅਸ਼ੋਕ ਵਰਮਾ
ਬਠਿੰਡਾ, 13 ਮਾਰਚ 2026 :
ਐਚਐਮਈਐਲ ਦੇ ਫੁੱਲੋਖਾਰੀ ਵਿਖੇ ਸੰਚਾਲਿਤ ਪ੍ਰੋਜੈਕਟ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵੱਲੋਂ ਭਾਰਤੀ ਰੈੱਡ ਕਰਾਸ ਸੋਸਾਇਟੀ ਬਠਿੰਡਾ ਦੇ ਸਹਿਯੋਗ ਨਾਲ ਰਿਫਾਇਨਰੀ ਦੇ ਕਾਮਿਆਂ ਨੂੰ ਮੁੱਢਲੀ ਸਹਾਇਤਾ ਦੀ ਸਿਖਲਾਈ ਪ੍ਰਦਾਨ ਕਰਨ ਲਈ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸੇਂਟ ਜੌਹਨ ਐਂਬੂਲੈਂਸ ਦੇ ਫਸਟ ਏਡ ਮਾਸਟਰ ਟ੍ਰੇਨਰ ਨਰੇਸ਼ ਪਠਾਨੀਆ ਨੇ ਕਰਮਚਾਰੀਆਂ ਨੂੰ ਸਿਖਲਾਈ ਪ੍ਰਦਾਨ ਕੀਤੀ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਟਰੇਨਰ ਪਠਾਨੀਆ ਨੇ ਕਿਹਾ ਕਿ ਮੁੱਢਲੀ ਸਹਾਇਤਾ ਦੀ ਸਿਖਲਾਈ ਪ੍ਰਾਪਤ ਕਰਕੇ ਅਸੀਂ ਕਿਸੇ ਵੀ ਹਾਦਸਾ ਪੀੜਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਹਾਇਤਾ ਪ੍ਰਦਾਨ ਕਰ ਸਕਦੇ ਹਾਂ ਅਤੇ ਉਸਦਾ ਜੀਵਨ ਬਚਾ ਸਕਦੇ ਹਾਂ।
ਪਠਾਨੀਆ ਅਤੇ ਟੀਮ ਮੈਂਬਰ ਸੰਦੀਪ ਕੁਮਾਰ ਨੇ ਵਰਕਰਾਂ ਨੂੰ ਬੇਹੋਸ਼ੀ, ਸੱਪ ਦੇ ਕੱਟਣ, ਗਰਮੀ ਦੇ ਦੌਰੇ, ਫ੍ਰੈਕਚਰ, ਜਲਣ, ਖੂਨ ਵਹਿਣ, ਦੌਰੇ ਅਤੇ ਜ਼ਹਿਰ ਦੇ ਮਾਮਲਿਆਂ ਲਈ ਮੁੱਢਲੀ ਸਹਾਇਤਾ ਬਾਰੇ ਸਿਖਲਾਈ ਦਿੱਤੀ। ਰੈੱਡ ਕਰਾਸ ਸੋਸਾਇਟੀ ਬਠਿੰਡਾ ਦੇ ਸਕੱਤਰ ਦਰਸ਼ਨ ਕੁਮਾਰ ਬਾਂਸਲ ਨੇ ਕਿਹਾ ਕਿ ਫੈਕਟਰੀ ਵਰਕਰਾਂ ਤੋਂ ਇਲਾਵਾ ਰੈੱਡ ਕਰਾਸ ਸੋਸਾਇਟੀ ਸਕੂਲੀ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਆਮ ਲੋਕਾਂ ਨੂੰ ਮੁੱਢਲੀ ਸਹਾਇਤਾ ਦੀ ਸਿਖਲਾਈ ਵੀ ਪ੍ਰਦਾਨ ਕਰਦੀ ਹੈ। ਰਿਫਾਇਨਰੀ ਅਧਿਕਾਰੀ ਅਸ਼ੋਕ ਸਵੈਨ ਨੇ ਰੈੱਡ ਕਰਾਸ ਸੋਸਾਇਟੀ ਦੀ ਟੀਮ ਦਾ ਮੁੱਢਲੀ ਸਹਾਇਤਾ ਦੀ ਸਿਖਲਾਈ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਅਤੇ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਣਕਾਰੀ ਦੀ ਵਰਤੋਂ ਕਿਸੇ ਵੀ ਵਿਅਕਤੀ ਦੀ ਮਦਦ ਲਈ ਕਰਨ।
Click to Follow Babushahi Facebook page →