ਗੋਇੰਦਵਾਲ ਸਾਹਿਬ : ਵਿਦਿਆਰਥੀਆਂ ਤੋਂ ਵਾਧੂ ਕੰਮ ਲੈਣ ਤੇ ਸਕੂਲ ਇੰਚਾਰਜ ਮੁਅੱਤਲ
ਗੋਇੰਦਵਾਲ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੋਇੰਦਵਾਲ ਸਾਹਿਬ ਦੇ ਸਰਕਾਰੀ ਸਕੂਲ ਦੇ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਬੈਂਸ ਨੇ ਟਵੀਟ ਕਰਦਿਆਂ ਆਖਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ - ਜਿੱਥੇ ਵਿਦਿਆਰਥੀਆਂ ਨੂੰ ਨਾਸ਼ਤਾ ਪਰੋਸਣ ਲਈ ਮਜਬੂਰ ਕੀਤਾ ਗਿਆ ਸੀ, ਵਿੱਚ ਹੋਈ ਘੋਰ ਅਨੁਸ਼ਾਸਨਹੀਣਤਾ ਦਾ ਸਖ਼ਤ ਨੋਟਿਸ ਲੈਂਦੇ ਹੋਏ, ਸਕੂਲ ਇੰਚਾਰਜ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਸਾਡੇ ਵਿਦਿਆਰਥੀਆਂ ਦੀ ਇੱਜ਼ਤ ਅਤੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਜਿਹਾ ਦੁਰਵਿਵਹਾਰ ਅਸਵੀਕਾਰਨਯੋਗ ਹੈ ਅਤੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।