ਗੱਜਣਮਾਜਾਰਾ ਵੱਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ
ਛੱਪੜਾ ਦੀ ਸਾਫ਼ -ਸਫਾਈ ਅਤੇ ਖੇਡ ਮੈਦਾਨਾਂ ਦੀ ਉਸਾਰੀ ਤੇ ਨਵੀਨੀਕਰਨ ਪਿੰਡਾਂ 'ਚ ਵੱਸਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਸਰਕਾਰ ਦੀ ਡੂੰਘੀ ਵਚਨਬੱਧਤਾ
ਵਿਧਾਇਕ ਅਮਰਗੜ੍ਹ ਵੱਲੋਂ ਛੱਪੜਾਂ ਦੀ ਸਫਾਈ, ਖੇਡ ਮੈਦਾਨਾਂ ਦੇ ਨਵੀਨੀਕਰਨ ਅਤੇ ਹੋਰ ਵਿਕਾਸ ਕਾਰਜਾਂ ਦਾ ਨਿਰੀਖਣ ਕਰਕੇ ਊਣਤਾਈਆਂ ਦੂਰ ਕਰਨ ਦੇ ਦਿੱਤੇ ਨਿਰਦੇਸ਼
ਅਮਰਗੜ੍ਹ/ਮਾਲੇਰਕੋਟਲਾ 03 ਜੁਲਾਈ :
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਵਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ ਨੂੰ ਭਵਿੱਖ ਵਿੱਚ ਮੀਲ ਦਾ ਪੱਧਰ ਸਾਬਤ ਹੋਣਗੇ ਅਤੇ ਲੰਬੇ ਸਮੇਂ ਤੱਕ ਯਾਦ ਰੱਖੇ ਜਾਣਗੇ । ਉਨ੍ਹਾਂ ਦੱਸਿਆ ਕਿ ਹਲਕਾ ਅਮਰਗੜ੍ਹ ਅਧੀਨ ਪੈਂਦੇ 107 ਪਿੰਡਾਂ ਵਿੱਚ 149 ਛੱਪੜਾਂ ਦੀ ਸਾਫ-ਸਫਾਈ ,05 ਪੇਂਡੂ ਲਾਇਬੇਰਰੀਆਂ ,30 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਣ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਗਿਆ ਤੇ ਨਾ ਹੀ ਛੱਪੜਾਂ ਦੀ ਸਾਫ ਸਫਾਈ ਦੀ ਸਾਰ ਲਈ ਗਈ।
ਉਨ੍ਹਾਂ ਅਮਰਗੜ੍ਹ ਬਲਾਕ ਦੇ ਪਿੰਡ ਗੁਆਰਾ,ਰੁੜਕੀ ਕਲ੍ਹਾ,ਨਾਰੀਕੇ ਕਲ੍ਹਾ ਅਤੇ ਨਾਰੀਕੇ ਖੁਰਦ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਦਿਆਂ ਕਿਹਾ ਕਿ ਹਰੇਕ ਪਿੰਡ ਲਈ ਦੋ ਸਥਾਨ ਬਹੁਤ ਖਾਸ ਹੁੰਦੇ ਹਨ। ਇੱਕ ਪਿੰਡ ਦਾ ਖੇਡ ਮੈਦਾਨ ਅਤੇ ਦੂਜਾ ਪਿੰਡ ਦਾ ਛੱਪੜ। ਇਨ੍ਹਾਂ ਦੋਹਾਂ ਤੋਂ ਪਿੰਡ ਦੀ ਖੁਸ਼ਹਾਲੀ ਤੇ ਪਿੰਡ ਦੀ ਜਵਾਨੀ ਬਾਰੇ ਪਤਾ ਚੱਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਜਾਂ ਮੌਜੂਦਾ ਖੇਡ ਮੈਦਾਨ ਨੂੰ ਅੱਪਗ੍ਰੇਡ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਸਾਰੇ ਪੰਜਾਬ ਦੇ ਛੱਪੜਾਂ ਦੀ ਸਫਾਈ ਦਾ ਬੀੜਾ ਚੁੱਕਿਆ ਹੋਇਆ ਹੈ। ਇਹ ਇੱਕ ਅਜਿਹਾ ਕਦਮ ਹੈ ਜੋ ਪਿੰਡਾਂ 'ਚ ਵੱਸਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਸਰਕਾਰ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ 'ਨਸ਼ਾ-ਮੁਕਤ ਪੰਜਾਬ' ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ 30 ਤੋਂ ਵੱਧ ਖੇਡ ਮੈਦਾਨ ਬਣਾਉਣ ਜਾਂ ਅੱਪਗ੍ਰੇਡ ਕੀਤੇ ਜਾ ਰਹੇ ਹਨ। ਇਹ ਇੱਕ ਅਜਿਹਾ ਕਦਮ ਹੈ ਜੋ ਪਿੰਡਾਂ 'ਚ ਵੱਸਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਸਰਕਾਰ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ 'ਨਸ਼ਾ-ਮੁਕਤ ਪੰਜਾਬ' ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।