ਚਾਈਨਾ ਡੋਰ ਵੇਚਣ, ਖਰੀਦਣ,ਵਰਤੋਂ ਅਤੇ ਸਟੋਰ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ,19 ਦਸੰਬਰ
ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਗੁਰਦਾਸਪੁਰ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ/ਮਾਂਜਾਂ) 'ਤੇ ਪਾਬੰਦੀ ਲਗਾਈ ਗਈ ਹੈ। ਚਾਈਨਾ ਡੋਰ ਨੂੰ ਬਣਾਉਣ ਅਤੇ ਵੇਚਣ ਤੇ ਪੂਰਨ ਪਾਬੰਦੀ ਹੋਵੇਗੀ। ਚਾਈਨਾ ਡੋਰ ਦੀ ਖਰੀਦ ਅਤੇ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ ਅਤੇ ਦੁਕਾਨਾਂ/ਸਟੋਰਾਂ/ਘਰਾਂ ਆਦਿ ਵਿੱਚ ਚਾਈਨਾਂ ਡੋਰ ਸਟੇਕ ਕਰਨ ਤੇ ਪੂਰਨ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਜਾਂ ਹੋਰ ਮਿਲਦੇ ਜੁਲਦੇ ਸਿੰਥੈਟਿਕ ਮਟੈਰੀਅਲ ਦੀ ਬਣੀ ਹੁੰਦੀ ਹੈ। ਜਿਸਨੂੰ ਚਾਈਨੀਜ ਡੋਰ/ਮਾਂਜਾਂ ਵੀ ਕਿਹਾ ਜਾਂਦਾ ਹੈ। ਇਹ ਡੋਰ ਬਹੁਤ ਮਜਬੂਤ, ਨਾ ਗਲਣਯੋਗ, ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਂਦੀ ਹੈ ਅਤੇ ਮਰੇ ਹੋਏ ਪੰਛੀਆਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸਿਤ ਹੁੰਦਾ ਹੈ। ਇਸ ਤਰਾਂ ਸਿਪੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਹੁਕਮਾਂ ਅਨੁਸਾਰ ਚਾਈਨਾ ਡੋਰ ਨੂੰ ਬਣਾਉਣ, ਵੇਚਣ, ਸਟੋਰ ਅਤੇ ਇਸ ਦੀ ਵਰਤੋਂ ਤੇ ਚੌਕ ਲਗਾਉਣ ਲਈ ਲਿੱਖਿਆ ਹਰਹੇਗ
ਇਹ ਹੁਕਮ ਮਿਤੀ 22 ਦਸੰਬਰ 2025 ਤੋਂ ਮਿਤੀ 21 ਫਰਵਰੀ 2026ਤੱਕ ਲਾਗੂ ਰਹੇਗਾ।