← ਪਿਛੇ ਪਰਤੋ
ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਰਜਨਾਂ ਨੌਜਵਾਨ
ਰੋਹਿਤ ਗੁਪਤਾ
ਗੁਰਦਾਸਪੁਰ
ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਚੌਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਦੇ ਚਲਦੇ ਲੋਕ , ਖਾਸ ਕਰ ਨੌਜਵਾਨ ਤੇਜ਼ੀ ਨਾਲ ਪਾਰਟੀ ਵੱਲ ਅਕਰਸ਼ਿਤ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਜੁਆਇਨ ਕਰ ਰਹੇ ਹਨ। ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਦਰਜਨਾਂ ਨੌਜਵਾਨਾਂ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਕੀਤਾ । ਗੱਲਬਾਤ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਹਲਕੇ ਵਿੱਚ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।
Total Responses : 495