ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਚੰਡੀਗੜ੍ਹ, 13 ਮਈ 2025 - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ, ਭਾਜਪਾ ਅਤੇ ਸੀਪੀਆਈ (ਐਮ) ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।