Canada : ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਨੇ ਖੂਨਦਾਨ ਕੈਂਪ ਲਾਇਆ
ਹਰਦਮ ਮਾਨ
ਸਰੀ, 14 ਜੁਲਾਈ 2025- ਚੜਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਆਪਣੇ ਸਮਾਜ ਭਲਾਈ ਕੰਮਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਅੱਜ ਸਰੀ ਵਿੱਚ ਇਕ ਖੂਨਦਾਨ ਕੈਂਪ ਦਾ ਲਾਇਆ ਗਿਆ ਜਿਸ ਵਿਚ 20 ਦਾਨੀ ਸੱਜਣਾਂ ਵੱਲੋਂ ਖੂਨਦਾਨ ਕੀਤਾ ਗਿਆ।
ਇਸ ਕੈਂਪ ਦਾ ਉਦਘਾਟਨ ਸਰੀ ਦੇ ਸਾਬਕਾ ਮੇਅਰ ਡਗ ਮਕੱਲਮ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਅਤੇ ਮਨੁੱਖੀ ਜੀਵਨ ਲਈ ਖੂਨਦਾਨ ਦੀ ਬਹੁਤ ਅਹਿਮੀਅਤ ਹੈ। ਚੜ੍ਹਦੀਕਲਾ ਐਸੋਸੀਏਸ਼ਨ ਵੱਲੋਂ ਕੀਤੇ ਇਸ ਉਪਰਾਲੇ ਲਈ ਸਮੁੱਚੀ ਟੀਮ ਨੂੰ ਸ਼ਾਬਾਸ਼ ਦਿੰਦਿਆਂ ਉਨਾਂ ਕਿਹਾ ਕਿ ਅਜਿਹੇ ਕਾਰਜਾਂ ਲਈ ਉਹ ਵੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹਨ ਤਾਂ ਕਿ ਇਹ ਐਸੋਸੀਏਸ਼ਨ ਹੋਰ ਵੀ ਅਜਿਹੇ ਕਾਰਜ ਕਰ ਸਕੇ। ਇਸ ਸਮੇਂ ਉਨਾਂ ਨਾਲ ਸੈਨੇਟਰ ਬਲਤੇਜ ਸਿੰਘ ਢਿੱਲੋਂ ਵੀ ਹਾਜਰ ਸਨ।
ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਤੋਂ ਇਲਾਵਾ ਐਸੋਸੀਏਸ਼ਨ ਦੇ ਬਾਕੀ ਮੈਂਬਰ ਬਲਜੀਤ ਸਿੰਘ ਰਾਏ, ਮਨਜੀਤ ਸਿੰਘ ਚੀਮਾ, ਲਖਵੀਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਲੱਧੜ ਅਤੇ ਸੰਦੀਪ ਸਿੰਘ ਧੰਜੂ ਵੀ ਇਸ ਸਮੇਂ ਹਾਜਰ ਸਨ।
ਅੰਤ ਵਿੱਚ ਜਸਵਿੰਦਰ ਸਿੰਘ ਦਿਲਾਵਰੀ ਨੇ ਆਪਣੀ ਟੀਮ ਵੱਲੋਂ ਕੈਨੇਡੀਅਨ ਬਲੱਡ ਸਰਵਿਸਜ਼ ਦਾ ਖੂਨਦਾਨ ਕੈਂਪ ਲਈ ਸਹਿਯੋਗ ਦੇਣ ਲਈ ਅਤੇ ਕੈਂਪ ਵਿਚ ਪਹੁੰਚ ਕੇ ਹੌਂਸਲਾ ਅਫ਼ਜ਼ਾਈ ਕਰਨ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਉਨਾਂ ਦੀ ਐਸੋਸੀਏਸ਼ਨ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਉਦਮ ਕਰਦੀ ਰਹੇਗੀ। ਵਰਨਣਯੋਗ ਹੈ ਕਿ ਥੋੜ੍ਹਾ ਸਮਾਂ ਪਹਿਲਾਂ ਹੀ ਹੋਂਦ ਵਿੱਚ ਆਈ ਇਸ ਐਸੋਸੀਏਸ਼ਨ ਵੱਲੋਂ ਸਮਾਜ ਸੇਵਾ ਦੇ ਕਈ ਕੰਮ ਕੀਤੇ ਗਏ ਹਨ ਜਿਨ੍ਹਾਂ ਵਿਚ ਸਮਾਜ ਵਿਚ ਵਡਮੁੱਲਾ ਯੌਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨਿ ਕਰਨਾ, ਸ਼ਹਿਰ ਦੇ ਪਾਰਕਾਂ ਵਿੱਚ ਸਫਾਈ ਮੁਹਿੰਮ ਸ਼ੁਰੂ ਕਰਨਾ ਅਤੇ ਹਸਪਤਾਲਾਂ ਵਿੱਚ ਦਾਖ਼ਲ ਬੱਚਿਆਂ ਨੂੰ ਖਿਡੌਣੇ ਵੰਡਣ ਦੇ ਚੰਗੇਰੇ ਕਾਰਜ ਸ਼ਾਮਿਲ ਹਨ।