ਚੰਡੀਗੜ੍ਹ: ਸਕੂਲਾਂ ਤੋਂ ਬਾਅਦ ਕਾਲਜਾਂ 'ਚ ਵੀ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 3 ਸਤੰਬਰ 2025- ਚੰਡੀਗੜ੍ਹ ਦੇ ਆਲ਼ੇ-ਦੁਆਲ਼ੇ ਦੇ ਇਲਾਕਿਆਂ ਵਿੱਚ ਲਗਾਤਾਰ ਬਾਰਸ਼ ਅਤੇ ਪਾਣੀ ਭਰਨ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਹ ਫ਼ੈਸਲਾ ਲਿਆ ਗਿਆ ਹੈ ਕਿ ਚੰਡੀਗੜ੍ਹ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਹਾਇਤਾ ਪ੍ਰਾਪਤ ਉਚੇਰੀ ਸਿੱਖਿਆ ਕਾਲਜ ਅਤੇ ਤਕਨੀਕੀ ਸਿੱਖਿਆ ਦੀਆਂ ਸਾਰੀਆਂ ਸੰਸਥਾਵਾਂ 04.09.2025 (ਵੀਰਵਾਰ) ਤੋਂ 06.09.2025 (ਸ਼ਨੀਵਾਰ) ਤੱਕ ਬੰਦ ਰਹਿਣਗੀਆਂ। ਹਾਲਾਂਕਿ, ਕਾਲਜਾਂ ਦੇ ਹੋਸਟਲ ਅਪ੍ਰੇਸ਼ਨਲ ਰਹਿਣਗੇ। ਸਬੰਧਿਤ ਪ੍ਰਿੰਸੀਪਲ ਰਿਹਾਇਸ਼ੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਸੁਨਿਸ਼ਚਿਤ ਕਰਨਗੇ ਅਤੇ ਇਸ ਸਬੰਧ ਵਿੱਚ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣਗੇ।
