ਚੰਡੀਗੜ੍ਹ 'ਚ ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ 'ਚ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, 15 ਸਤੰਬਰ, 2026
ਸੰਗਰੂਰ ਦੇ ਗੁਲਜ਼ਾਰ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਗਿਆ। ਰਸਤੇ ਵਿੱਚ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰਨ ਅਤੇ ਵਰਕਰਾਂ ਦੇ ਬੈਰੀਕੇਡਾਂ 'ਤੇ ਚੜ੍ਹਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ (Water Cannons) ਦੀ ਵਰਤੋਂ ਕੀਤੀ। ਇਸ ਝੜਪ ਵਿੱਚ ਕੁਝ ਕਾਂਗਰਸੀ ਵਰਕਰ ਅਤੇ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।
ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਮਾਰਚ ਤੋਂ ਪਹਿਲਾਂ ਸਟੇਜ ਤੋਂ ਬੋਲਦਿਆਂ ਸਚਿਨ ਪਾਇਲਟ ਨੇ ਆਪ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਵਿੱਚ ਸਭ ਤੋਂ ਅੱਗੇ ਰਹਿਣਗੇ।
ਇਸ ਪ੍ਰਦਰਸ਼ਨ ਦੌਰਾਨ ਤਿੰਨ ਮਹੀਨਿਆਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਇੱਕੋ ਸਟੇਜ 'ਤੇ ਇਕੱਠੇ ਦਿਖਾਈ ਦਿੱਤੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦੀ ਇੱਕਜੁੱਟਤਾ ਦਾ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਆਗਾਮੀ ਚੋਣਾਂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਸਚਿਨ ਪਾਇਲਟ ਦੇ ਨਾਂ 'ਤੇ ਲੜੇਗੀ ਅਤੇ ਬਹੁਮਤ ਮਿਲਣ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਫੈਸਲਾ ਹਾਈਕਮਾਨ ਵੱਲੋਂ ਕੀਤਾ ਜਾਵੇਗਾ।
- Download Babushahi App
-
-