ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਿਸਾਨਾਂ ਦਾ ਧਰਨਾ ਸ਼ੁਰੂ, 1,000 ਟਰੈਕਟਰ-ਟਰਾਲੀਆਂ ਨਾਲ ਪਹੁੰਚੇ ਕਿਸਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 1 ਸਤੰਬਰ 2026: ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਵੱਡਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਧਰਨਾ ਮੋਹਾਲੀ ਵਾਲੇ ਪਾਸੇ ਗੋਲਫ ਕਲੱਬ ਦੇ ਨੇੜੇ ਆਈਆਈਐਸਈਆਰ-ਜਗਤਪੁਰਾ ਸੜਕ ’ਤੇ ਲਗਾਇਆ ਗਿਆ ਹੈ, ਜੋ ਕਿ ਕਿਸਾਨਾਂ ਦੇ ਐਲਾਨ ਅਨੁਸਾਰ 7 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਪੰਜਾਬ ਨੂੰ ਪਾਣੀ ਦੀ ਰਾਇਲਟੀ ਦੇਣਾ, ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਸਮਝੌਤਾ ਰੱਦ ਕਰਨਾ ਅਤੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨਾ ਸ਼ਾਮਲ ਹਨ।
ਇਸ ਪ੍ਰਦਰਸ਼ਨ ਲਈ ਕਿਸਾਨ ਲਗਭਗ 1,000 ਟਰੈਕਟਰ-ਟਰਾਲੀਆਂ ਵਿੱਚ ਸਵਾਰ ਹੋ ਕੇ ਮੌਕੇ ’ਤੇ ਪਹੁੰਚੇ ਹਨ ਅਤੇ ਸੜਕ ਦੇ ਵਿਚਕਾਰ ਇੱਕ ਵੱਡਾ ਪੰਡਾਲ ਬਣਾ ਲਿਆ ਗਿਆ ਹੈ। ਕਿਸਾਨਾਂ ਦੇ ਇਕੱਠ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਦਿਆਂ ਵਿਸ਼ੇਸ਼ ਟ੍ਰੈਫਿਕ ਸਲਾਹ ਜਾਰੀ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸਰਹੱਦ ’ਤੇ ਬੈਰੀਕੇਡ ਲਗਾ ਕੇ ਸੜਕ ਦਾ ਇੱਕ ਪਾਸਾ ਆਵਾਜਾਈ ਲਈ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਹੈ ਅਤੇ ਹੁਣ ਸਾਰੀ ਆਵਾਜਾਈ ਨੂੰ ਇੱਕੋ ਪਾਸੇ ਤੋਂ ਲੰਘਾਇਆ ਜਾ ਰਿਹਾ ਹੈ ਤਾਂ ਜੋ ਵਾਹਨ ਚਾਲਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਦਾ ਸਾਹਮਣਾ ਕਰਨਾ ਪ
- Download Babushahi App
-
-