ਚੰਦ ਫਤਿਹਪੁਰੀ ਦੇ ਦੇਹਾਂਤ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ, 24 ਸਤੰਬਰ 2026 ()
ਸੀਨੀਅਰ ਪੱਤਰਕਾਰ ਅਤੇ ਖੱਬੇ ਪੱਖੀ ਲਹਿਰ ਦੇ ਨਿਡਰ ਆਗੂ ਕਾਮਰੇਡ ਚੰਦ ਫਤਿਹਪੁਰੀ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਵਿਛੋੜੇ ’ਤੇ ਹਲਕਾ ਨਕੋਦਰ ਦੀਆਂ ਵੱਖ-ਵੱਖ ਜਥੇਬੰਦੀਆਂ, ਕਿਸਾਨ ਆਗੂਆਂ, ਪੱਤਰਕਾਰ ਯੂਨੀਅਨ, ਨੰਬਰਦਾਰ ਯੂਨੀਅਨ, ਸਮਾਜ ਸੇਵੀਆਂ, ਸਾਹਿਤ ਸਭਾ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸਾਂਝੇ ਬਿਆਨ ਵਿੱਚ ਬੁਲਾਰਿਆਂ ਨੇ ਕਿਹਾ ਕਿ ਕਾਮਰੇਡ ਚੰਦ ਫਤਿਹਪੁਰੀ ਦੇ ਵਿਛੋੜੇ ਦੀ ਖ਼ਬਰ ਨੇ ਉਨ੍ਹਾਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਚੰਦ ਫਤਿਹਪੁਰੀ ਨੇ ਆਪਣੀ ਪੂਰੀ ਜ਼ਿੰਦਗੀ ਮਜ਼ਦੂਰਾਂ, ਕਿਸਾਨਾਂ ਅਤੇ ਲਤਾੜੇ ਹੋਏ ਲੋਕਾਂ ਦੇ ਹੱਕਾਂ ਅਤੇ ਸਮਾਜਿਕ ਇਨਸਾਫ਼ ਦੀ ਲੜਾਈ ਨੂੰ ਸਮਰਪਿਤ ਕੀਤੀ। ਉਹ ਲੰਮਾ ਸਮਾਂ ਲੋਕ ਹਿੱਤਾਂ ਲਈ ਸੰਘਰਸ਼ ਕਰਦੇ ਰਹੇ ਅਤੇ ਆਪਣੀ ਕਲਮ ਰਾਹੀਂ ਵੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਰਹੇ।
ਬੁਲਾਰਿਆਂ ਨੇ ਕਿਹਾ ਕਿ ‘ਨਵਾਂ ਜਮਾਨਾ’ ਦੀ ਸੰਪਾਦਕੀ ਰਾਹੀਂ ਉਨ੍ਹਾਂ ਦੀ ਕਲਮ ਹਮੇਸ਼ਾ ਲੋਕ-ਪੱਖੀ ਆਵਾਜ਼ ਬਣ ਕੇ ਗੂੰਜਦੀ ਰਹੀ ਅਤੇ ਅਗਾਂਹਵਧੂ ਵਿਚਾਰਧਾਰਾ ਦਾ ਮਾਰਗਦਰਸ਼ਨ ਕਰਦੀ ਰਹੀ। ਉਨ੍ਹਾਂ ਦਾ ਦੇਹਾਂਤ ਪੰਜਾਬ ਦੀ ਲੋਕ-ਪੱਖੀ ਪੱਤਰਕਾਰੀ ਅਤੇ ਇਨਕਲਾਬੀ ਲਹਿਰ ਲਈ ਵੱਡਾ ਘਾਟਾ ਹੈ, ਜਿਸ ਨੂੰ ਪੂਰਾ ਕਰਨਾ ਮੁਸ਼ਕਲ ਹੈ।
ਉਨ੍ਹਾਂ ਨੇ ਕਾਮਰੇਡ ਚੰਦ ਫਤਿਹਪੁਰੀ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
- Download Babushahi App
-
-