ਜਗਤਾਰ ਸਿੰਘ ਬਾਹੀਆ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ- ਮਿਲੀ ਅਹਿਮ ਜ਼ਿੰਮੇਵਾਰੀ
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2026 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਿਆਸੀ ਹਲਕਿਆਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਬਠਿੰਡਾ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਯੋ ਅਗਵਾਈ ਹੇਠ ਸਥਾਨਕ ਆਗੂ ਜਗਤਾਰ ਸਿੰਘ ਬਾਹੀਆਂ ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਮੂਲੀਅਤ ਕਰ ਲਈ ਹੈ। ਪਾਰਟੀ ਦਫ਼ਤਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਸਮਾਗਮ ਦੌਰਾਨ ਉਨ੍ਹਾਂ ਦਾ ਭਾਜਪਾ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਿੰਗਲਾ ਨੇ ਆਪਣੀ ਪੂਰੀ ਕਾਰਜਕਾਰਨੀ ਦੇ ਨਾਲ ਜਗਤਾਰ ਸਿੰਘ ਬਾਹੀਆਂ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਜ਼ਮੀਨੀ ਪੱਧਰ ਨਾਲ ਜੁੜੇ ਮਿਹਨਤੀ ਅਤੇ ਤਜਰਬੇਕਾਰ ਲੋਕਾਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।
ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਇਹ ਵੀ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸਾਰੇ ਨਵੇਂ ਸਾਥੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਅਤੇ ਪੂਰਾ ਹੱਕ ਦਿੱਤਾ ਜਾਵੇਗਾ, ਤਾਂ ਜੋ ਉਹ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਣ।ਪਾਰਟੀ ਅਤੇ ਸੰਗਠਨ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਲਏ ਗਏ ਇੱਕ ਅਹਿਮ ਫੈਸਲੇ ਤਹਿਤ, ਜਗਤਾਰ ਸਿੰਘ ਬਾਹੀਆਂ ਨੂੰ ਜ਼ਿਲ੍ਹਾ ਭਾਜਪਾ ਦੇ ਓ.ਬੀ.ਸੀ. (ਪੱਛੜੀਆਂ ਸ਼੍ਰੇਣੀਆਂ) ਮੋਰਚੇ ਦਾ ਜਨਰਲ ਸਕੱਤਰ ਨਿਯੂਕਤ ਕੀਤਾ ਗਿਆ ਹੈ। ਜਨਰਲ ਸਕੱਤਰ ਵਰਗੀ ਅਹਿਮ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸ਼ ਜਗਤਾਰ ਸਿੰਘ ਬਾਹੀਆਂ ਨੇ ਚੋਟੀ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼੍ਰੀ ਬਾਹੀਆਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਨੀਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਭਾਜਪਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।
- Download Babushahi App
-
-