ਜਗਮੋਹਨ ਰਾਜੂ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੱਤਰ: CM ਦੀ ਕਥਿਤ ਵੀਡੀਓ ਦੀ CBI ਜਾਂਚ ਕਰਵਾਉਣ ਦੀ ਕੀਤੀ ਮੰਗ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 17 ਜੂਨ 2026: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਨਵਾਂ ਉਬਾਲ ਆ ਗਿਆ ਜਦੋਂ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਸਾਬਕਾ ਆਈਏਐਸ (IAS) ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਦੇ ਰਾਜਪਾਲ (ਗਵਰਨਰ) ਨੂੰ ਇੱਕ ਰਸਮੀ ਪੱਤਰ ਲਿਖ ਕੇ ਮੁੱਖ ਮੰਤਰੀ ਨਾਲ ਸਬੰਧਿਤ ਇੱਕ ਵੀਡੀਓ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਰਾਜੂ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
https://drive.google.com/file/d/1iZpa9nclzySBnrBQDMiMeS3LHOnMZQaC/view?usp=sharing
- Download Babushahi App
-
-