ਜਗਰਾਉਂ ’ਚ ਸਵੱਛਤਾ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ
ਦੀਪਕ ਜੈਨ
ਜਗਰਾਉਂ,
ਜਗਰਾਉਂ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲਾਲਾ ਲਾਜਪਤ ਰਾਏ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸਵੱਛਤਾ ਰੈਲੀ ਕੱਢੀ ਗਈ। ਰੈਲੀ ਸ਼ਾਸਤਰੀ ਨਗਰ ਸਥਿਤ ਸਕੂਲ ਤੋਂ ਸ਼ੁਰੂ ਹੋ ਕੇ ਪੁਰਾਣੀ ਦਾਣਾ ਮੰਡੀ, ਨਹਿਰੂ ਮਾਰਕਿਟ ਅਤੇ ਡਿਸਪੋਜ਼ਲ ਰੋਡ ਤੋਂ ਹੁੰਦੀ ਹੋਈ ਮੁੜ ਸਕੂਲ ਵਿਖੇ ਸਮਾਪਤ ਹੋਈ।
ਰੈਲੀ ਦੌਰਾਨ ਲੋਕਾਂ ਨੂੰ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਸਿੰਗਲ-ਯੂਜ਼ ਪਲਾਸਟਿਕ ਤੋਂ ਬਚਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਗਰੂਕ ਕੀਤਾ ਗਿਆ।
ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈ ਰੈਲੀ ਦੀ ਦੇਖ-ਰੇਖ ਸੈਨਟਰੀ ਇੰਸਪੈਕਟਰ ਅਨਿਲ ਕੁਮਾਰ, ਰਮਿੰਦਰ ਕੌਰ ਅਤੇ ਕੈਪਟਨ ਨਰੇਸ਼ ਵਰਮਾ ਨੇ ਕੀਤੀ। ਸਕੂਲ ਦੀ ਪ੍ਰਿੰਸੀਪਲ ਨੀਨਾ ਗੁਪਤਾ, ਸਕੂਲ ਸਟਾਫ਼ ਅਤੇ ਹੋਰ ਵਿਅਕਤੀਆਂ ਨੇ ਵੀ ਸ਼ਮੂਲੀਅਤ ਕੀਤੀ।
- Download Babushahi App
-
-